ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ

0
31
ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ
ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ

PLCTV:-

ਮੋਗਾ, 22 ਅਕਤੂਬਰ (ਅਮਜਦ ਖ਼ਾਨ) : ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਉਂਦਿਆਂ ਸਭ ਤੋਂ ਪਹਿਲਾ ਸ਼ੁਰਆਤ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗੁਰੂ ਰਾਮਦਾਸ ਜੀ ਦਾ ਜੀਵਨ ਬਿਓਰਾ ਪੇਸ਼ ਕੀਤਾ। ਉਹਨਾਂ ਦਾ ਜਨਮ ਸ੍ਰੀ ਹਰਿਦਾਸ ਜੀ ਸੋਢੀ ਅਤੇ ਮਾਤਾ ਦਯਾ ਕੌਰ ਜੀ ਦੀ ਕੁੱਖੋਂ ਲਾਹੌਰ ਵਿਖੇ ਹੋਇਆ। ਆਪ ਜੀ ਦਾ ਬਪਚਨ ਦਾ ਨਾਂ ਭਾਈ ਜੇਠਾ ਜੀ ਸੀ। ਛੋਟੀ ਉਮਰ ਵਿੱਚ ਹੀ ਆਪ ਦੇ ਮਾਤਾ-ਪਿਤਾ ਦਾ ਦਿਹਾਂਤ ਹੋ ਗਿਆ।

ਆਪ ਜੀ ਦੇ ਨਾਨਾ-ਨਾਨੀ ਆਪ ਨੂੰ ਆਪਣੇ ਕੋਲ ਬਾਸਰਕੇ ਲੈ ਗਏ ਅਤੇ ਉੱਥੇ ਘੁੰਗਣੀਆਂ ਵੇਚ ਕੇ ਗੁਜ਼ਾਰਾ ਕਰਦੇ ਸਨ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ: ਹਮੀਲੀਆ ਰਾਣੀ ਨੇ ਗੁਰੂ ਸਾਹਿਬ ਜੀ ਬਾਰੇ ਦੱਸਦਿਆ ਕਿਹਾ ਕਿ ਉਹ ਬਹੁਤ ਦਿਆਲੂ ਅਤੇ ਨਰਮ ਸੁਭਾਅ ਦੇ ਸਨ। ਉਹਨਾਂ ਨੇ ਚੱਕ ਰਾਮਦਾਸ ਵਸਾਇਆ ਜੋ ਅੱਜ ਕੱਲ ਅਮਿ੍ਰੰਤਸਰ ਸ਼ਹਿਰ ਦੇ ਨਾਮ ਜਾਣਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਗੁਰੂ ਰਾਮਦਾਸ ਜੀ ਨੇ ਅਨੰਦ ਕਾਰਜ ਦੀ ਸ਼ੁਰੂਆਤ ਕੀਤੀ ਸੀ ਜੋ ਕਿ ਸਿੱਖ ਧਰਮ ਵਿੱਚ ਵਿਆਹ ਸਮੇਂ ਬਹੁਤ ਮਹੱਤਵ ਰੱਖਦੇ ਹਨ।

ਗੁਰੂ ਸਾਹਿਬ ਨੇ ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਬਣਵਾਏ ਉਹਨਾਂ ਦਾ ਇਹ ਚਾਰ ਦਰਵਾਜ਼ੇ ਬਣਾਉਣ ਦਾ ਇਹੀ ਉਦੇਸ਼ ਸੀ ਕਿ ਇਸ ਦੇ ਰਸਤੇ ਹਰੇਕ ਧਰਮ ਲਈ ਖੁੱਲੇ੍ਹ ਹਨ ਬਿਨਾਂ ਕੋਈ ਰੋਕ ਟੋਕ ਆ ਜਾ ਸਕਦਾ ਹੈ। ਸ੍ਰੀ ਗੁਰੂ ਰਾਮਦਾਸ ਜੀ ਨੇ ਲੰਗਰ ਦੀ ਪ੍ਰਥਾ ਚਲਾਈ ਜੋ ਕਿਸੇ ਵੀ ਧਰਮ ਦਾ ਇਨਸਾਨ ਲੰਗਰ ਛਕ ਸਕਦਾ ਹੇ। ਉਹਨਾਂ ਨੇ ਕਈ ਭੁੱਲੇ-ਭਟਕੇ ਲੋਕਾਂ ਨੂੰ ਸਿੱਧੇ ਰਸਤੇ ਪਾਇਆ। ਉਹਨਾਂ 30 ਰਾਗਾਂ ਵਿੱਚ 638 ਸ਼ਬਦਾਂ ਦਾ ਉਚਾਰਣ ਕੀਤਾ।

ਉਹਨਾਂ ਦਾ ਵਿਆਹ ਸਿੱਖ ਧਰਮ ਦੇ ਤੀਸਰੇ ਗੁਰੂ ਅਮਰਦਾਸ ਜੀ ਦੀ ਪੁੱਤਰੀ ਬੀਬੀ ਭਾਨੀ ਜੀ ਨਾਲ ਹੋਇਆ। ਉਹਨਾਂ ਦੇ ਤਿੰਨ ਪੁੱਤਰ ਸਨ। ਸ੍ਰੀ ਪਿ੍ਰਥਵੀ ਚੰਦ, ਮਹਾਂਦੇਵ ਅਤੇ ਅਰਜਨ ਸਾਹਿਬ ਜੀ ਸਨ। ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਛੋਟੇ ਪੁੱਤਰ ਅਰਜਨ ਸਾਹਿਬ ਨੂੰ ਪੰਜਵੇਂ ਗੁਰੂ ਦੀ ਉਪਾਧੀ ਦਿੱਤੀ ਅਤੇ 1581 ਈਸਵੀ ਵਿੱਚ ਜੋਤੀ ਜੋਤ ਸਮਾ ਗਏ।

LEAVE A REPLY

Please enter your comment!
Please enter your name here