ਚੰਦਨਵਾਂ ਬਲੂਮਿੰਗ ਬੱਡਜ਼ ਸੀਨੀ. ਸੈਕੰ. ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

0
33
ਚੰਦਨਵਾਂ ਬਲੂਮਿੰਗ ਬੱਡਜ਼ ਸੀਨੀ. ਸੈਕੰ. ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
ਚੰਦਨਵਾਂ ਬਲੂਮਿੰਗ ਬੱਡਜ਼ ਸੀਨੀ. ਸੈਕੰ. ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

PLCTV:-

ਮੋਗਾ, 6 ਨਵੰਬਰ (ਅਮਜਦ ਖ਼ਾਨ) : ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦਨਵਾਂ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਧੁਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਦੁਆਰਾ ਦੀਵਾਲੀ ਨੂੰ ਸੰਬੰਧਤ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਕਲਾਸਾਂ ਨੂੰ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ।

READ NOW NEWS:- ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਮੁੜ ਸ਼ੁਰੂ ਹੋਵੇਗੀ ਉਡਾਣ,ਸਿੱਖ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ

ਇਸ ਮੌਕੇ ਸਕੂਲ ਕੈਂਪਸ ਵਿੱਚ ਸਕੂਲ ਦੇ ਚਾਰ ਹਾਊਸਾਂ ਵਿਚਕਾਰ ਰੰਗੋਲੀ ਦਾ ਕੰਪੀਟਿਸ਼ਨ ਵੀ ਹੋਇਆ। ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲ਼ੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਇਹ ਤਿਉਹਾਰ ਰੋਸ਼ਨੀ ਦਾ ਤਿਉਹਾਰ ਹੈ। ਇਹ ਤਿਉਹਾਰ ਭਾਰਤ ਦੇਸ਼ ਦਾ ਸਭ ਤੋਂ ਵੱਡਾ ਅਤੇ ਪ੍ਰਮੁੱਖ ਤਿਉਹਾਰ ਹੈ। ਭਾਰਤ ਦੇ ਹਰ ਵਰਗ ਦੇ ਲੋਕ ਇਸ ਨੂੰ ਬੜੀ ਧੁਮ ਧਾਮ ਨਾਲ ਮਨਾਉਂਦੇ ਹਨ। ਇਸ ਦਿਨ ਘਰਾਂ ਅਤੇ ਮੰਦਰਾਂ ਵਿੱਚ ਦੀਪਮਾਲਾ ਕੀਤੀ ਜਾਂਦੀ ਹੈ।

ਇਸ ਦਿਨ ਮਰਿਆਦਾ ਪੁਰਸ਼ੋਤਮ ਰਾਮ ਭਗਵਾਨ ਰਾਮ ਆਪਣਾ ਬਨਵਾਸ ਕੱਟ ਕੇ ਅਤੇ ਲੰਕਾਪਤੀ ਰਾਵਣ ਨੂੰ ਮਾਰ ਕੇ ਅਯੋਧਿਆ ਵਾਪਸ ਆਏ ਸੀ ਉਹਨੇ ਦੇ ਵਾਪਸ ਆਉਣ ਦੀ ਖੁਸ਼ੀ ਵਿੱਚ ਅਯੋਧਿਆ ਵਾਸੀਆਂ ਨੇ ਦੀਪਮਾਲਾ ਕੀਤੀ ਸੀ। ਇਸ ਮੌਕੇ ਸਮੂਹ ਸਟਾਫ ਨੂੰ ਬੀ.ਬੀ.ਐਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲ਼ੋਂ ਦੀਵਾਲੀ ਦੀ ਵਧਾਈ ਦਿੱਤੀ ਗਈ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਸੰਕਲਪ ਲਿਆ।

LEAVE A REPLY

Please enter your comment!
Please enter your name here