ਜ਼ਿਲ੍ਹਾ ਮੋਗਾ ਦੇ ਸਾਰੇ ਸਰਕਾਰੀ ਅਦਾਰਿਆਂ ਉੱਤੇ ਲੱਗੇਗਾ ’ਰੇਨਵਾਟਰ ਹਾਰਵੈਸਟਿੰਗ ਸਿਸਟਮ’

0
41
ਰੇਨਵਾਟਰ ਹਾਰਵੈਸਟਿੰਗ ਸਿਸਟਮ
ਜ਼ਿਲ੍ਹਾ ਮੋਗਾ ਦੇ ਸਾਰੇ ਸਰਕਾਰੀ ਅਦਾਰਿਆਂ ਉੱਤੇ ਲੱਗੇਗਾ ’ਰੇਨਵਾਟਰ ਹਾਰਵੈਸਟਿੰਗ ਸਿਸਟਮ’

PLCTV:-

ਵਰਖਾ ਦੇ ਪਾਣੀ ਨੂੰ ਸਾਂਭਣ ਲਈ ਹੁਣੇ ਤੋਂ ਹੀ ਉਪਰਾਲੇ ਸ਼ੁਰੂ ਕੀਤੇ ਜਾਣ : ਡਿਪਟੀ ਕਮਿਸ਼ਨਰ

ਮੋਗਾ, 13 ਜੂਨ (ਅਮਜਦ ਖ਼ਾਨ) :- ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅਗਾਮੀ ਮੌਨਸੂਨ ਸੀਜ਼ਨ ਦੌਰਾਨ ਡਿੱਗਣ ਵਾਲੇ ਵਰਖਾ ਦੇ ਪਾਣੀ ਨੂੰ ਸਾਂਭਣ ਲਈ ਹੁਣੇ ਤੋਂ ਹੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਆਪਣੇ ਅਧੀਨ ਆਉਂਦੇ ਦਫ਼ਤਰਾਂ ਵਿੱਚ ’ਰੇਨਵਾਟਰ ਹਾਰਵੈਸਟਿੰਗ ਸਿਸਟਮ’ ਲਗਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪ੍ਰਸਤਾਵ ਭੇਜਣ ਤਾਂ ਜੋ ਮਗਨਰੇਗਾ ਅਤੇ ਹੋਰ ਯੋਜਨਾਵਾਂ ਤਹਿਤ ਇਹ ਕੰਮ ਕਰਵਾਇਆ ਜਾ ਸਕੇ। ਉਹ ’ ਕੈਚ ਦਾ ਰੇਨ ’ ਸਲੋਗਨ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਉਹਨਾਂ ਕਿਹਾ ਕਿ ਜੇਕਰ ਅਸੀਂ ਅਵੇਸਲੇ ਹੀ ਰਹੇ ਤਾਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰੋੜਾਂ ਲੀਟਰ ਵਰਖਾ ਦਾ ਪਾਣੀ ਅਜਾਈਂ ਚਲਾ ਜਾਵੇਗਾ। ਉਹਨਾਂ ਕਿਹਾ ਕਿ ਪਿੰਡਾਂ ਵਿਚ ਮਗਨਰੇਗਾ ਯੋਜਨਾ ਤਹਿਤ ਇਹ ’ਰੇਨਵਾਟਰ ਹਾਰਵੈਸਟਿੰਗ ਸਿਸਟਮ’ ਲਗਵਾਏ ਜਾ ਸਕਦੇ ਹਨ ਪਰ ਸ਼ਹਿਰਾਂ ਵਿੱਚ ਨਗਰ ਨਿਗਮ ਅਤੇ ਕੌਂਸਲਾਂ ਦੀ ਸਹਾਇਤਾ ਨਾਲ ਇਹ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਮੌਨਸੂਨ ਸੀਜ਼ਨ ਦੌਰਾਨ ਲੋਕਾਂ ਨੂੰ ਵਰਖਾ ਦੇ ਪਾਣੀ ਨੂੰ ਸੰਭਾਲਣ ਲਈ ਜਾਗਰੂਕ ਕਰਨ।

ਲੋਕਾਂ ਨੂੰ ਪਾਣੀ ਦੀ ਸੰਭਾਲ, ਦੁਰਵਰਤੋਂ ਰੋਕਣ, ਵਰਤੇ ਪਾਣੀ ਦੀ ਮੁੜ ਵਰਤੋਂ, ਪਾਣੀ ਦੀ ਸੰਭਾਲ ਵਿੱਚ ਤਕਨੀਕਾਂ ਦੀ ਵਰਤੋਂ, ਸਿੰਚਾਈ ਦੀਆਂ ਨਵੀਂਆਂ ਤਕਨੀਕਾਂ ਆਦਿ ਬਾਰੇ ਜਾਗਰੂਕ ਕਰਨ ਦੀ ਲੋੜ੍ਹ ਹੈ। ਜਾਗਰੂਕਤਾ ਦੇ ਨਾਲ ਨਾਲ ਜ਼ਮੀਨੀ ਪੱਧਰ ਉੱਤੇ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਵੀ ਜਰੂਰਤ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਕਤ ਸਬੰਧੀ ਬਕਾਇਦਾ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਉਸ ’ਤੇ ਯੋਜਨਾਬੱਧ ਤਰੀਕੇ ਨਾਲ ਕੰਮ ਸ਼ੁਰੂ ਕੀਤਾ ਜਾ ਸਕੇ। ਇਸ ਕੰਮ ਲਈ ਜਲ ਸੰਵਾਦ ਅਤੇ ਹੋਰ ਮਾਧਿਅਮਾਂ ਦੀ ਵੀ ਵਰਤੋਂ ਕੀਤੀ ਜਾਵੇ। ਉਨਾਂ ਕਿਹਾ ਕਿ ਵਰਖਾ ਦੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣ।

LEAVE A REPLY

Please enter your comment!
Please enter your name here