ਡਿਪਟੀ ਕਮਿਸ਼ਨਰ ਵੱਲੋਂ ਆਰਸੇਟੀ ਨੂੰ ਸਮੇਂ ਦੀ ਮੰਗ ਅਨੁਸਾਰ ਕਿੱਤਾਮੁੱਖੀ ਸਿਖਲਾਈ ਕੋਰਸ ਸ਼ੁਰੂ ਕਰਨ ਦੀ ਹਦਾਇਤ

0
43
ਡਿਪਟੀ ਕਮਿਸ਼ਨਰ ਵੱਲੋਂ ਆਰਸੇਟੀ ਨੂੰ ਸਮੇਂ ਦੀ ਮੰਗ ਅਨੁਸਾਰ ਕਿੱਤਾਮੁੱਖੀ ਸਿਖਲਾਈ ਕੋਰਸ ਸ਼ੁਰੂ ਕਰਨ ਦੀ ਹਦਾਇਤ
ਡਿਪਟੀ ਕਮਿਸ਼ਨਰ ਵੱਲੋਂ ਆਰਸੇਟੀ ਨੂੰ ਸਮੇਂ ਦੀ ਮੰਗ ਅਨੁਸਾਰ ਕਿੱਤਾਮੁੱਖੀ ਸਿਖਲਾਈ ਕੋਰਸ ਸ਼ੁਰੂ ਕਰਨ ਦੀ ਹਦਾਇਤ

PLCTV:-

ਮੋਗਾ, 21 ਜੂਨ (ਅਮਜਦ ਖ਼ਾਨ) : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਸ. ਕੁਲਵੰਤ ਸਿੰਘ ਨੇ ਇਸਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ, ਲੀਡ ਬੈਂਕ ਮੈਨੇਜਰ ਬਜਰੰਗੀ ਸਿੰਘ, ਡੀ.ਡੀ.ਐਮ. ਨਾਬਾਰਡ ਰਸ਼ੀਦ ਲੇਖੀ, ਐਨ.ਜੀ.ਓ. ਚੀਫ ਕੋਆਰਡੀਨੇਟਰ ਮੋਗਾ ਐਸ.ਕੇ. ਬਾਂਸਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਰਸੇਟੀ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਆਰਸੇਟੀ ਆਉਣ ਵਾਲੇ ਸਿਖਿਆਰਥੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਵੈ ਰੋਜ਼ਗਾਰ ਅਪਣਾ ਕੇ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਉਹ ਆਪਣੇ ਅਪਨਾਏ ਜਾਣ ਵਾਲੇ ਕੰਮ ਧੰਦੇ ਬਾਰੇ ਭਵਿੱਖ ਦੀ ਯੋਜਨਾ ਤਿਆਰ ਕਰਕੇ ਦਿ੍ਰੜ ਇਰਾਦੇ ਨਾਲ ਉਸ ਟੀਚੇ ਦੀ ਪ੍ਰਾਪਤੀ ਲਈ ਯਤਨ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਰਸੇਟੀ ਅਧੀਨ ਕਰਵਾਏ ਜਾਣ ਵਾਲੇ ਕੋਰਸਾਂ ਵਿੱਚ ਭਵਿੱਖ ਦੀਆਂ ਨਵੀਆਂ ਤਕਨੀਕਾਂ ’ਤੇ ਆਧਾਰਿਤ ਕਿੱਤਾਮੁਖੀ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਜਾਵੇ।

ਇਸ ਮੌਕੇ ਡਾਇਰੈਕਟਰ ਨੇ ਆਰਸੇਟੀ ਸੰਸਥਾ ਦੀ ਤਿਮਾਹੀ ਰਿਪੋਰਟ ਦਿੰਦਿਆਂ ਦੱਸਿਆ ਕਿ ਮਾਰਚ 2022 ਤੱਕ ਵੱਖ-ਵੱਖ 19 ਸਿਖਲਾਈ ਪ੍ਰੋਗਰਾਮਾਂ ਅਧੀਨ 484 ਸਿਖਿਆਰਥੀਆਂ ਨੇ ਸਫ਼ਲਤਾਪੂਰਵਕ ਸਿਖਲਾਈ ਪ੍ਰਾਪਤ ਕੀਤੀ ਹੈ। ਇਨ੍ਹਾਂ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਵਿੱਚੋਂ 421 ਸਿਖਿਆਰਥੀਆਂ ਨੇ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਵਿੱਚ ਸਫ਼ਲਤਾ ਹਾਸਲ ਕਰ ਲਈ ਹੈ। ਇਸ ਮੌਕੇ ਹਾਜ਼ਰ ਲੀਡ ਜ਼ਿਲ੍ਹਾ ਮੈਨੇਜਰ ਬਜਰੰਗੀ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਬੈਕਾਂ ਵੱਲੋ ਭਰੋਸਾ ਦਿਵਾਇਆ ਕਿ ਬੈਕਾਂ ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋ ਵੱਧ ਕਰਜ਼ੇ ਮੁਹੱਈਆ ਕਰਵਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

LEAVE A REPLY

Please enter your comment!
Please enter your name here