CHANDIGARH,(PLCTV):- ਸਵੇਰੇ ਪਹਿਲੀ ਬੈਠਕ ਵਿਚ ਪਿਛਲੇ ਸਮੇਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ ਅਤੇ ਬਾਅਦ ਦੁਪਹਿਰ ਦੂਜੀ ਬੈਠਕ ਵਿਚ 21 ਮਾਰਚ ਨੂੰ ਹੋਏ ਸੈਸ਼ਨ ਵਿਚ ਰਾਜਪਾਲ ਵਲੋਂ ਪੇਸ਼ ਕੀਤੇ ਗਏ ਸਰਕਾਰ ਦੇ ਭਾਸ਼ਨ ਉਪਰ ਬਹਿਸ ਦੀ ਸ਼ੁਰੂਆਤ ਹੋਵੇਗੀ,ਇਸ ਬਹਿਸ ਦੌਰਾਨ ਹੀ ਵਿਰੋਧੀ ਧਿਰ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ (Bhagwant Mann) ਸਰਕਾਰ ਦੀ ਘੇਰਾਬੰਦੀ ਦੀ ਰਣਨੀਤੀ ਬਣਾਈ ਗਈ ਹੈ,ਸਿਫ਼ਰ ਤੇ ਪ੍ਰਸ਼ਨ ਕਾਲ ਦੌਰਾਨ ਵੀ ਵਿਰੋਧੀ ਧਿਰ ਵਲੋਂ ਸੱਤਾਧਿਰ ਨੂੰ ਵੱਖ ਵੱਖ ਮਾਮਲਿਆਂ ਨੂੰ ਲੈ ਕੇ ਘੇਰਨ ਦੀ ਤਿਆਰੀ ਹੈ,16ਵੀਂ ਪੰਜਾਬ ਵਿਧਾਨ ਸਭਾ (16th Punjab Vidhan Sabha) ਦਾ ਦੂਜਾ ਬਜਟ ਸੈਸ਼ਨ 24 ਜੂਨ ਨੂੰ ਸ਼ੁਰੂ ਹੋ ਰਿਹਾ ਹੈ,‘ਆਪ’ ਸਰਕਾਰ ਦਾ ਇਹ ਬਜਟ ਸੈਸ਼ਨ (Budget Session) ਵਿਰੋਧੀ ਧਿਰ ਦੇ ਮੈਂਬਰਾਂ ਦੀ ਗਿਣਤੀ ਸਦਨ ਵਿਚ ਬਹੁਤ ਘੱਟ ਹੋਣ ਦੇ ਬਾਵਜੂਦ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ,ਇਕ ਹਫ਼ਤਾ ਚਲਣ ਵਾਲੇ ਇਸ ਸੈਸ਼ਨ ਵਿਚ ਅੱਜ ਪਹਿਲੇ ਹੀਦਿਨ ਦੋ ਬੈਠਕਾਂ ਹੋਣਗੀਆਂ।
