ਨਸ਼ੇ ਵਰਗੀਆਂ ਭੇੜੀਆਂ ਅਲਾਮਤਾਂ ਤੋਂ ਬੱਚਿਆਂ ਨੂੰ ਹਮੇਸ਼ਾਂ ਦੂਰ ਰਹਿਣ ਦੀ ਲੋੜ ਮੈਡਮ ਰਮਜੀਤ ਕੋਰ

0
18
Children need to stay away from wolf symptoms like drugs, madam Paramjit Kaur
ਨਸ਼ੇ ਵਰਗੀਆਂ ਭੇੜੀਆਂ ਅਲਾਮਤਾਂ ਤੋਂ ਬੱਚਿਆਂ ਨੂੰ ਹਮੇਸ਼ਾਂ ਦੂਰ ਰਹਿਣ ਦੀ ਲੋੜ ਮੈਡਮ

PLCTV:-

ਮੋਗਾ, 26 ਜੂਨ (ਅਮਜਦ ਖਾਨ) :- ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ‘ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਸ਼ਾਂ ਤਸਕਰੀ ਵਿਰੋਧੀ ਦਿਵਸ’ ’ਤੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਪਰਮਜੀਤ ਕੌਰ ਅਤੇ ਜਿਲ੍ਹਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਫ਼ੱਕਰ ਬਾਬਾ ਦਾਮੂ ਸ਼ਾਹ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੋਕੇ ਮੌਜੂਦ ਲੋਕਾਂ ਨੂੰ ਨਸ਼ੇ ਵਰਗੀ ਬੁਰਾਈ ਤੋਂ ਬਚਣ ਲਈ ਕ੍ਰਾਂਤੀਕਲਾ ਮੰਚ ਦੇ ਕਲਾਕਾਰਾਂ ਵਲਂ ਨੁੱਕੜ ਨਾਟਕ ਪੇਸ ਕੀਤਾ ਗਿਆ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਪਰਮਜੀਤ ਕੋਰ ਨੇ ਦੱਸਿਆ ਕਿ ਨਸ਼ੇ ਦੇ ਕਾਰਨ ਬੱਚਿਆਂ ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ ਕਿਉਂਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਹਨਾਂ ਨੂੰ ਨਸ਼ੇ ਵਰਗੀ ਅਲਾਮਤ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਨਸ਼ੇ ਨੂੰ ਛੱਡ ਕੇ ਜਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here