ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਬੱਸ ਨੂੰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ ਹਰੀ ਝੰਡੀ

0
44
ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਬੱਸ ਨੂੰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ ਹਰੀ ਝੰਡੀ

PLCTV:-

ਮੋਗਾ, 2 ਜੁਲਾਈ (ਅਮਜਦ ਖ਼ਾਨ/ਸੰਦੀਪ ਮੋਂਗਾ),(PLCTV):- ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਨੂੰ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਬੱਸ ਸਟੈਂਡ ਤੋਂ ਰਵਾਨਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸੁਭਾਸ਼ ਚੰਦਰ ਅਤੇ ਹੋਰ ਆਮ ਲੋਕ ਹਾਜ਼ਰ ਸਨ। ਇਸ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਹ ਬੱਸ ਹੁਣ ਰੋਜ਼ਾਨਾ ਮਾਲਵੇ, ਖਾਸ ਕਰਕੇ ਜ਼ਿਲ੍ਹਾ ਮੋਗਾ, ਦੇ ਲੋਕਾਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਦਾ ਆਉਣ ਜਾਣ ਦਾ ਸਫ਼ਰ ਕਰਵਾਏਗੀ।

ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਬੱਸ ਰਾਹੀਂ ਸਫ਼ਰ ਕਰਨ ਉੱਤੇ ਪ੍ਰਤੀ ਸਵਾਰੀ ਇਕ ਪਾਸੇ ਦਾ 1165 ਰੁਪਏ ਕਿਰਾਇਆ ਲੱਗੇਗਾ। ਉਹਨਾਂ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਮਾਲਵਾ ਦੇ ਬਾਕੀ ਜ਼ਿਲਿਆਂ ਨਾਲੋਂ ਸਭ ਤੋਂ ਵੱਧ ਐਨ ਆਰ ਆਈ ਪਰਿਵਾਰ ਰਹਿੰਦੇ ਹਨ। ਜਿਸ ਕਾਰਨ ਇਸ ਦਾ ਬਹੁਤ ਲਾਭ ਮਿਲੇਗਾ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਸਟੈਂਡ ਤੋਂ ਸਵੇਰੇ 9 ਵਜੇ ਚੱਲੇਗੀ ਅਤੇ 8 ਘੰਟਿਆਂ ਵਿੱਚ ਦਿੱਲੀ ਹਵਾਈ ਅੱਡੇ ਪਹੁੰਚਿਆ ਕਰੇਗੀ। ਉਸ ਉਪਰੰਤ ਰਾਤ ਨੂੰ 11 ਵਜੇ ਤੱਕ ਫਲਾਇਟਾਂ ਦੀ ਉਡੀਕ ਕਰਕੇ ਵਾਪਿਸ ਮੋਗਾ ਲਈ ਚੱਲਿਆ ਕਰੇਗੀ ਅਤੇ ਸਵੇਰੇ 7:30 ਵਜੇ ਮੋਗਾ ਪਹੁੰਚਿਆ ਕਰੇਗੀ।

LEAVE A REPLY

Please enter your comment!
Please enter your name here