ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ

0
44
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ

PLCTV:-

CHANDIGARH,(PLCTV):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ,ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ (Gurdwara Sahib, Sector 8, Chandigarh) ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (AAP supremo Arvind Kejriwal) ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੇ ਕੁਝ ਕਰੀਬੀ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ।CM ਭਗਵੰਤ ਮਾਨ 48 ਸਾਲਾਂ ਦੇ ਹਨ,ਪਹਿਲੀ ਪਤਨੀ ਨਾਲ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ,ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਮਾਤਾ ਤੇ ਉਨ੍ਹਾਂ ਦੀ ਭੈਣ ਪਸੰਦ ਹਨ,ਮਾਤਾ ਜੀ ਦੀ ਇੱਛਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਆਪਣਾ ਘਰ ਵਸਾਉਣ ਜਾ ਰਹੇ ਹਨ।

LEAVE A REPLY

Please enter your comment!
Please enter your name here