NEW DELHI,(PLCTV):- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) (United Kisan Morcha (SKM)) ਨੇ ਆਪਣੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰ ਦੀ ਕਮੇਟੀ ਨੂੰ ਰੱਦ ਕਰ ਦਿੱਤਾ,ਕਿਸਾਨ ਆਗੂ ਅਭਿਮਨਿਯੂ ਕੋਹਾੜ (Farmer Leader Abhimanyu Kohar) ਨੇ ਕਿਹਾ ਕਿ ਸਰਕਾਰ ਨੇ ਆਪਣੀ ਕਮੇਟੀ ਵਿੱਚ ਉਨ੍ਹਾਂ ਅਖੌਤੀ ਕਿਸਾਨ ਆਗੂਆਂ ਨੂੰ ਸ਼ਾਮਲ ਕੀਤਾ,ਜਿਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ (Three Agricultural Laws) ਦਾ ਸਮਰਥਨ ਕੀਤਾ ਸੀ,ਖੇਤੀਬਾੜੀ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਐੱਮਐੱਸਪੀ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ।
26 ਮੈਂਬਰੀ ਕਮੇਟੀ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ,ਖੇਤੀ ਵਿਗਿਆਨੀ ਅਤੇ ਖੇਤੀ ਅਰਥ ਸ਼ਾਸਤਰੀ ਸ਼ਾਮਲ ਹਨ,ਕਮੇਟੀ ਵਿੱਚ ਕੁਝ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਗਿਆ ਹੈ,ਪਰ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) (United Kisan Morcha (SKM)) ਦੇ ਨੁਮਾਇੰਦਿਆਂ ਦੇ ਨਾਂ ਸ਼ਾਮਲ ਨਹੀਂ ਕੀਤੇ ਗਏ,ਸਰਕਾਰ ਨੂੰ ਐੱਸਕੇਐੱਮ (MSP) ਦੀ ਅਗਵਾਈ ਵਿੱਚ ਸਾਲ ਤੱਕ ਚੱਲੇ ਵਿਸ਼ਾਲ ਕਿਸਾਨ ਅੰਦੋਲਨ ਤੋਂ ਬਾਅਦ ਵਿਵਾਦਤ ਖੇਤੀ ਕਾਨੂੰਨ (Agrarian Law) ਵਾਪਸ ਲੈਣਾ ਪਿਆ ਸੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਸਾਲ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਖੇਤੀ ਕਾਨੂੰਨਾਂ (Agrarian Laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।
