

Mexico City,(plctv):- ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ,ਇਥੇ ਬਹਾਮਾਸ ਨੇੜੇ ਐਤਵਾਰ ਤੜਕੇ ਹੈਤੀ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ,ਜਿਸ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰਾਂ ਨੂੰ ਬਚਾ ਲਿਆ ਗਿਆ,ਕਿਸ਼ਤੀ ਵਿਚ 60 ਲੋਕ ਸਵਾਰ ਸਨ,ਪ੍ਰਧਾਨ ਮੰਤਰੀ ਫਿਲਿਪ ਬ੍ਰੇਵ ਡੇਵਿਸ (Prime Minister Philip Brave Davies) ਨੇ ਇੱਕ ਬਿਆਨ ਵਿੱਚ ਕਿਹਾ ਕਿ ਮਰਨ ਵਾਲਿਆਂ ਵਿੱਚ 15 ਔਰਤਾਂ,ਇੱਕ ਪੁਰਸ਼ ਅਤੇ ਇੱਕ ਬੱਚਾ ਸ਼ਾਮਲ ਹੈ,ਉਨ੍ਹਾਂ ਕਿਹਾ ਕਿ ਬਚਾਏ ਗਏ ਲੋਕ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਹਨ,ਦੋਹਰੇ ਇੰਜਣ ਵਾਲੀ ਕਿਸ਼ਤੀ ਸ਼ਨੀਵਾਰ ਦੁਪਹਿਰ 1 ਵਜੇ ਦੇ ਕਰੀਬ ਬਹਾਮਾਸ ਤੋਂ ਮਿਆਮੀ ਲਈ ਰਵਾਨਾ ਹੋਈ ਸਨ,ਪ੍ਰਧਾਨ ਮੰਤਰੀ ਫਿਲਿਪ ਬ੍ਰੇਵ ਡੇਵਿਸ (Prime Minister Philip Brave Davies) ਨੇ ਕਿਹਾ, “ਸਾਡੀ ਸਰਕਾਰ ਮੈਂ ਇਸ ਦੁਖਾਂਤ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹੀ,ਸੱਤਾ ‘ਚ ਆਉਣ ਤੋਂ ਬਾਅਦ ਤੋਂ ਹੀ ਮੇਰੀ ਸਰਕਾਰ ਇਨ੍ਹਾਂ ਖਤ਼ਰਨਾਕ ਯਾਤਰਾਵਾਂ ਖ਼ਿਲਾਫ਼ ਚੇਤਾਵਨੀ ਦੇ ਰਹੀ ਹੈ।
