ਪੰਜਾਬ ਹਰਿਆਵਲ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਲਗਾਏ ਇੱਕ ਹਜ਼ਾਰ ਪੌਦੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ : ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਨਾ

0
19
ਪੰਜਾਬ ਹਰਿਆਵਲ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਲਗਾਏ ਇੱਕ ਹਜ਼ਾਰ ਪੌਦੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ : ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਨਾ

PLCTV:-


ਮੋਗਾ, 25 ਜੁਲਾਈ (ਅਮਜਦ ਖ਼ਾਨ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿੱਚ ਵਣ ਮਹਾਂਉਤਸਵ ਮੌਕੇ ਚਲਾਈ ਗਈ ਹਰਿਆਵਲ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਪੌਦੇ ਲਗਾਏ ਜਾ ਰਹੇ ਹਨ ਤਾਂ ਕਿ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸੇ ਲੜੀ ਨੂੰ ਅੱਗੇ ਤੋਰਦਿਆਂ ਮੋਗਾ ਪੁਲਿਸ ਵੱਲੋਂ ਵੀ ਆਪਣੀ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ ਵੱਲੋਂ ਪੁਲਿਸ ਲਾਈਨ ਮੋਗਾ ਅਤੇ ਰਿਹਾਇਸ਼ ਵਿਖੇ 80 ਪੌਦੇ ਲਗਾਏ ਗਏ।

ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਇਹ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਮੋਗਾ ਪੁਲਿਸ ਵੱਲਂੋ ਜਿਲ੍ਹੇ ਭਰ ਦੇ ਥਾਣਿਆ ਅਤੇ ਚੌਕੀਆਂ ਵਿਚ ਕੁੱਲ 1000 ਪੌਦੇ ਲਗਾਏ ਗਏ। ਇਸ ਤੋ ਇਲਾਵਾ ਇਨ੍ਹਾਂ ਪੌਦਿਆ ਦੀ ਸਾਂਭ ਸੰਭਾਲ ਦਾ ਪ੍ਰਣ ਵੀ ਲਿਆ ਗਿਆ ਅਤੇ ਆਮ ਜਨਤਾ ਨੂੰ ਵੀ ਵੱਧ ਤੋ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੀ ਅਪੀਲ ਕੀਤੀ ਗਈ।

LEAVE A REPLY

Please enter your comment!
Please enter your name here