Aam Aadmi Clinic ਨੂੰ ਲੈ ਕੇ ਸਿਆਸੀ ਘਮਾਸਾਣ,ਕਾਂਗਰਸੀਆਂ ਤੇ ਅਕਾਲੀਆਂ ਨੇ ਚੁੱਕੇ ਸਵਾਲ 

0
18
Aam Aadmi Clinic ਨੂੰ ਲੈ ਕੇ ਸਿਆਸੀ ਘਮਾਸਾਣ,ਕਾਂਗਰਸੀਆਂ ਤੇ ਅਕਾਲੀਆਂ ਨੇ ਚੁੱਕੇ ਸਵਾਲ 

PLCTV:-

CHANDIGARH,(PLCTV):- ਪੰਜਾਬ ‘ਚ ਆਮ ਆਦਮੀ ਕਲੀਨਿਕ (Aam Aadmi Clinic) ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮੁਹਾਲੀ (Mohali) ਵਿਚ ਕਿਹਾ ਸੀ ਕਿ ਅਮਰੀਕਾ ਵੀ ਆਮ ਆਦਮੀ ਪਾਰਟੀ (Aam Aadmi Party) ਅਤੇ ਅਰਵਿੰਦ ਕੇਜਰੀਵਾਲ ਦੇ ਮੁਹੱਲਾ ਕਲੀਨਿਕ (Mohalla Clinic) ਦਾ ਮਾਡਲ ਮੰਗ ਰਿਹਾ ਹੈ ਜਿਸ ਨੂੰ ਲੈ ਕੇ ਹੁਣ ਸਿਆਸੀ ਹੰਗਾਮਾ ਹੋ ਰਿਹਾ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਉਹ ਵੀ ਮੁਹੱਲਾ ਕਲੀਨਿਕ (Mohalla Clinic) ਅਪਣੇ ਉੱਥੇ ਬਣਾਉਣਾ ਚਾਹੁੰਦਾ ਹੈ। 

ਅਕਾਲੀ ਪ੍ਰਧਾਨ ਸੁਖਬੀਰ ਬਾਦਲ (Akali President Sukhbir Badal) ਨੇ ਕਿਹਾ ਕਿ ‘ਆਪ’ ਸਰਕਾਰ ਨੇ 13000 ਪਿੰਡਾਂ ਲਈ 75 ਮੁਹੱਲਾ ਕਲੀਨਿਕ ਖੋਲ੍ਹ ਕੇ ਮਜ਼ਾਕ ਬਣਾ ਰੱਖਿਆ ਹੈ,ਸ਼੍ਰੋਮਣੀ ਅਕਾਲੀ ਦਲ (ਬਾਦਲ) (Shiromani Akali Dal (Badal)) ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਨਾਮ ਦੀ ਪਲੇਟ ਬਦਲ ਕੇ ਪੰਜਾਬੀਆਂ ਨੂੰ ਮੂਰਖ ਨਹੀਂ ਬਣਾਉਣਾ ਚਾਹੀਦਾ,ਅਕਾਲੀ ਦਲ ਵੱਲੋਂ ਬਣਾਏ ਗਏ ਸੇਵਾ ਕੇਂਦਰਾਂ ਨੂੰ ਬਦਲ ਕੇ ਹੀ ਆਮ ਆਦਮੀ ਕਲੀਨਿਕ (Aam Aadmi Clinic) ਬਣਾਏ ਗਏ,’ਆਪ’ ਸਰਕਾਰ ਨੇ ਮੁਹੱਲਾ ਕਲੀਨਿਕ (Mohalla Clinic) ਦਾ ਹੀ ਮਜ਼ਾਕ ਬਣਾਇਆ,13 ਹਜ਼ਾਰ ਪਿੰਡਾਂ ਲਈ 75 ਕਲੀਨਿਕ ਖੋਲ੍ਹੇ ਜਾ ਰਹੇ ਹਨ,ਇਸ ਦੇ ਨਾਲ ਹੀ ਸੇਵਾ ਕੇਂਦਰਾਂ (Service Centers) ਤੋਂ ਇਕ ਛੱਤ ਹੇਠ 78 ਸਰਕਾਰੀ ਸੇਵਾਵਾਂ ਦੀ ਸਹੂਲਤ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here