ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਫੈਲਾਈ ਜਾ ਰਹੀ ਜਾਗਰੂਕਤਾ : ਡਾ.ਸੁਰਿੰਦਰ ਸਿੰਘ ਝੱਮਟ

0
34
ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਫੈਲਾਈ ਜਾ ਰਹੀ ਜਾਗਰੂਕਤਾ : ਡਾ.ਸੁਰਿੰਦਰ ਸਿੰਘ ਝੱਮਟ

PLCTV:-


ਮੋਗਾ, 5 ਅਗਸਤ (ਅਮਜਦ ਖ਼ਾਨ) :- ਅਗਸਤ ਮਹੀਨੇ ਦਾ ਪਹਿਲਾ ਹਫਤਾ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਕਮਿਊਨਿਟੀ
ਹੈਲਥ ਸੈਂਟਰ ਅਤੇ ਹੈਲਥ ਵੈਲਨੈੱਸ ਸੈਟਰਾਂ ਦੇ ਸਟਾਫ਼ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਂਵਾਂ, ਉਨ੍ਹਾਂ ਦੀਆਂ ਸੱਸਾਂ-ਮਾਵਾਂ ਅਤੇ ਆਮ ਜਨਤਾ ਆਦਿ ਨੂੰ ਮਾਂ ਦੇ ਦੁੱਧ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਬਲਾਕ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਮਾਂ ਦੇ ਦੁੱਧ ਵਿੱਚ ਨਵਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜਰੂਰੀ ਤੱਤ ਮੌਜੂਦ ਹੁੰਦੇ ਹਨ।

ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ-ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀਂਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਬਹੁਤ ਜਰੂਰੀ ਹੈ। ਮਾਂ ਦੁੱਧ ਪਿਲਾਉਣ ਨਾਲ ਬੱਚੇ ਤੰਦਰੁਸਤ ਤਾਂ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇਂ ਮਾਵਾਂ ਵਿੱਚ ਛਾਤੀ ਦਾ ਕੈਂਸਰ, ਅੰਡੇਦਾਨੀ ਦਾ ਕੈਂਸਰ ਦਾ ਖਤਰਾ ਵੀ ਘੱਟਦਾ ਹੈ ਅਤੇ ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਨਿਯਮਤ ਸਤਨਪਾਨ ਕਰਵਾਉਣ ਦੇ ਕਾਰਜਕਾਲ ਵਿੱਚ ਗਰਭਧਾਰਨ ਦੀ ਸੰਭਾਵਨਾ ਵੀ ਘੱਟ ਜਾਂਦੀ ਹੈ ਅਤੇ ਇਸ ਨਾਲ ਮਾਂ ਵੀ ਤੰਦਰੁਸਤ ਰਹਿੰਦੀ ਹੈ।

ਇਸ ਮੌਕੇ ਡਾ. ਸ਼ਾਕਸੀ ਬਾਂਸਲ ਨੇ ਕਿਹਾ ਕਿ ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ-ਅੰਦਰ ਮਾਂ ਦਾ ਪਹਿਲਾ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈੇ ਜਿਸ ਵਿੱਚ ਐਂਟੀਬਾਡੀਜ਼ ਹੁੰਦੇ ਹਨ ਜੋ ਕਿ ਬੱਚੇ ਨੂੰ ਸਾਰੀ ਉਮਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਨੂੰ ਪਹਿਲੇ 6 ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਲਖਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਭਵਤੀਆਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਸੰਤੁਲਿਤ ਭੋਜਨ ਜਰੂਰ ਦਿੱਤਾ ਜਾਵੇ ਤਾਂ ਜੋ ਦੁੱਧ ਪਿਲਾਉਂਦੀ ਮਾਂ ਅਤੇ ਬੱਚੇ ਨੂੰ ਤੰਦਰੁਸਤ ਰੱਖਿਆ ਜਾ ਸਕੇ। ਆਪਣੇ ਬੱਚਿਆਂ ਨੂੰ ਨਿਯਮਤ ਟੀਕਾਕਰਣ ਅਨੁਸਾਰ ਸੰਪੂਰਨ ਟੀਕਾਕਰਣ ਜਰੂਰ ਕਰਵਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here