ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ,ਪਾਉਣ ਲਈ 15 ਅਗਸਤ ਤੱਕ ਕੀਤਾ ਜਾ ਸਕਦੈ ਅਪਲਾਈ

0
18
ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ,ਪਾਉਣ ਲਈ 15 ਅਗਸਤ ਤੱਕ ਕੀਤਾ ਜਾ ਸਕਦੈ ਅਪਲਾਈ

PLCTV:-


ਮੋਗਾ, 7 ਅਗਸਤ (ਅਮਜਦ ਖ਼ਾਨ) :- ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ। ਇਨ੍ਹਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨ੍ਹਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਫ਼ਸਲਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ’ਤੇ ਉਪਲੱਬਧ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਮੋਗਾ ਦੇ ਕਿਸਾਨਾਂ ਨੂੰ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ਪੋਰਟਲ https://agrimachinerypb.com ਤੇ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ। ਇਹ ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਅਗਸਤ, 2022 ਹੈ। ਉਕਤ ਮਿਤੀ ਤੱਕ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਸਰੈਡਰ, ਮਲਚਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਓ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪਾਉਣ ਲਈ ਅਪਲਾਈ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਗਾ ਦੇ ਖੇਤੀਬਾੜੀ ਦਫ਼ਤਰ ਦੇ ਸਹਾਇਤਾ ਨੰਬਰ 99147-00548 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ। ਪ੍ਰਿਤਪਾਲ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here