

CHANDIGARH,PLCTV:- ਐੱਸਸੀ/ਬੀਸੀ ਵਰਗ ਨੂੰ ਲੈ ਕੇ ‘ਆਪ’ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ (Advocate General Anmol Ratan Singh Sidhu) ਵੱਲੋਂ ਇਤਰਾਜ਼ਯੋਗ ਟਿੱਪਣੀ (Objectionable Comment) ਕਰਨ ਦੇ ਵਿਰੋਧ ’ਚ 12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ,ਇਹ ਸੱਦਾ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ (Valmiki Tiger Force All India) ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ (Guru Ravidas Tiger Force Punjab) ਵੱਲੋਂ ਸੰਯੁਕਤ ਰੂਪ ’ਚ ਕੀਤਾ ਗਿਆ ਹੈ।
ਇਸ ਦਿਨ ਭਾਵ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤਕ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ,ਇਸ ਦੌਰਾਨ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ (Valmiki Tiger Force All India) ਦੇ ਪ੍ਰਧਾਨ ਅਜੇ ਖੋਸਲਾ,ਉਪ ਪ੍ਰਧਾਨ ਵਿੱਕੀ ਚੀਦਾ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ (Guru Ravidas Tiger Force Punjab) ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਸੰਗਠਨਾਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਪਾਰਟੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਾਰਨ ਸਮਾਜ ਵਿਚ ਭਾਰੀ ਰੋਹ ਹੈ।
