Chief Minister Bhagwant Mann ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ

0
24
Chief Minister Bhagwant Mann ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ

PLCTV:-

LUDHIANA,(PLCTV):- ਪੰਜਾਬ ਸਰਕਾਰ (Punjab Govt) ਵੱਲੋਂ ਲੁਧਿਆਣਾ (Ludhiana) ਵਿਖੇ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ,ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ,ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਹਾਜ਼ਰ ਸਨ,ਪੁਲਿਸ ਵੱਲੋਂ ਗੁਰੂ ਨਾਨਕ ਸਟੇਡੀਅਮ (Guru Nanak Stadium) ਜਿੱਥੇ ਕਿ ਪ੍ਰੋਗਰਾਮ ਹੋ ਰਿਹਾ ਹੈ,ਉੱਥੇ ਆਲੇ ਦੁਆਲੇ ਦੇ ਇਲਾਕੇ ਵਿੱਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ,ਮੁੱਖ ਮੰਤਰੀ ਵੱਲੋਂ ਪ੍ਰਭਾਵੀ ਪਰੇਡ ਤੋਂ ਸਲਾਮੀ ਵੀ ਲਈਇਸ ਮੌਕੇ ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਿਤ ਵੀ ਕੀਤਾ,ਪੰਜਾਬੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ,ਉਨ੍ਹਾਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ,ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਿਆ ਜਾਵੇਗਾ,ਮੁੱਖ ਮੰਤਰੀ ਮਾਨ ਨੇ ਇਸ ਮੌਕੇ ਧੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਧੀ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਅਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ,ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹਰ ਵਾਰ ਇਹੀ ਖ਼ਬਰ ਆਉਂਦੀ ਹੈ ਕਿ ਕੁੜੀਆਂ ਨੇ ਮਾਰੀ ਬਾਜ਼ੀ ਅਤੇ ਕੁੜੀਆਂ ਪਹਿਲੇ ਨੰਬਰ ‘ਤੇ ਆਈਆਂ ਹਨ।

LEAVE A REPLY

Please enter your comment!
Please enter your name here