ਪੰਜਾਬ ਖੇਡ ਮੇਲਾ-2022 ਲਈ ਬਲਾਕ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

0
39
ਪੰਜਾਬ ਖੇਡ ਮੇਲਾ-2022 ਲਈ ਬਲਾਕ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

PLCTV:-


ਮੋਗਾ, 17 ਅਗਸਤ (ਅਮਜਦ ਖ਼ਾਨ):- ਪੰਜਾਬ ਸਰਕਾਰ ਵੱਲੋਂ ਪੰਜਾਬ ਖੇਡ ਮੇਲਾ-2022 ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ 2022 ਤੋਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ/ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ-8ਕਮ-ਐਂਟਰੀ www.punjabkhedmela2022.in ‘ਤੇ ਕਰਵਾ ਸਕਦੇ ਹਨ। ਇਹਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 25 ਅਗਸਤ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਖਿਡਾਰੀ ਜਾਂ ਟੀਮਾਂ ਆਪਣੀ ਐਂਟਰੀ ਆਨਲਾਈਨ ਨਹੀਂ ਕਰਵਾ ਸਕਦੀਆਂ, ਉਨ੍ਹਾਂ ਲਈ ਜ਼ਿਲ੍ਹਾ ਖੇਡ ਦਫ਼ਤਰ, ਗੋਧੇਵਾਲਾ ਸਟੇਡੀਅਮ ਮੋਗਾ ਵਿਖੇ ਆਫ਼ਲਾਈਨ ਐਂਟਰੀ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਆ ਕਿ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਇਸ ਸਬੰਧੀ ਹੈਲਪਡੈਸਕ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਲਈ ਉਮਰ 1 ਜਨਵਰੀ, 2022 ਦੇ ਆਧਾਰ ‘ਤੇ ਲਈ ਜਾਵੇਗੀ।

ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਖੇਡਾਂ ਹੋਣਗੀਆਂ। ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਸ਼ਾਮਿਲ ਹਨ।

ਡਿਪਟੀ ਕਮਿਸ਼ਨਰ ਨੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਕਾਬਲਿਆਂ ਵਿੱਚ ਆਪਣੀ ਖੇਡ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ। ਉਹਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਜਿਲ੍ਹਾ ਖੇਡ ਅਫ਼ਸਰ ਅਤੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੇਡ ਮੈਦਾਨ ਦੇਖਣ ਜਿੱਥੇ ਇਹ ਮੁਕਾਬਲੇ ਕਰਵਾਏ ਜਾ ਸਕਦੇ ਹਨ। ਇਹਨਾਂ ਖੇਡ ਮੇਲਿਆਂ ਨੂੰ ਕਰਾਉਣ ਲਈ ਤਿਆਰੀਆਂ ਸ਼ੁਰੂ ਕਰਨ ਲਈ ਸੱਦੀ ਗਈ ਬੈਠਕ ਵਿੱਚ ਉਪ ਮੰਡਲ ਮੈਜਿਸਟ੍ਰੇਟ ਸ੍ਰ ਰਾਮ ਸਿੰਘ, ਜ਼ਿਲ੍ਹਾ ਸਪੋਰਟਸ ਅਫਸਰ ਬਲਜਿੰਦਰ ਸਿੰਘ ਅਤੇ ਹੋਰ ਅਫਸਰ ਹਾਜ਼ਰ ਸਨ।

LEAVE A REPLY

Please enter your comment!
Please enter your name here