ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਜਨਮਅਸ਼ਟਮੀ ਦਾ ਤਿਉਹਾਰ

0
35
ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਜਨਮਅਸ਼ਟਮੀ ਦਾ ਤਿਉਹਾਰ

PLCTV:-


ਮੋਗਾ, 19 ਅਗਸਤ (ਅਮਜਦ ਖ਼ਾਨ):- ਜ਼ਿਲ੍ਹੇ ਦੇ ਪਿੰਡ ਚੰਦਨਵਾਂ ਵਿਖੇ ਸਥਿਤ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਿਹਾ ਹੈ ਵਿਚ ਸ਼੍ਰੀ ਕਿ੍ਰਸ਼ਨ ਜਨਮਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਖਾਸ ਦਿਨ ਤੇ ਸੰਜੀਵ ਕੁਮਾਰ ਸੈਣੀ ਵੱਲੋਂ ਸ਼੍ਰੀ ਕਿ੍ਰਸ਼ਨ ਜੀ ਦੀ ਜੀਵਣੀ ਤੇ ਪ੍ਰਕਾਸ਼ ਪਾਇਆ ਗਿਆ।

ਉਹਨਾਂ ਦੱਸਿਆ ਕਿ ਜਨਮ ਅਸ਼ਟਮੀ ਦਾ ਤਿਉਹਾਰ ਭਗਵਾਨ ਸ਼੍ਰੀ ਕਿ੍ਰਸ਼ਨ ਦੇ ਜਨਮ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪੂਰੀ ਦੁਨੀਆਂ ਵਿੱਚ ਪੂਰੀ ਆਸਥਾ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਜਨਮ ਅਸ਼ਟਮੀ ਨੂੰ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬੜੀ ਆਸਥਾ ਤੇ ਉਲਾਸ ਨਾਲ ਮਨਾਇਆ ਜਾਦਾ ਹੈ। ਜਨਮ ਅਸ਼ਟਮੀ ਦਾ ਤਿਉਹਾਰ ਰਕਸ਼ਾ ਬੰਧਨ ਤੋਂ ਬਾਅਦ ਭਾਦੋਂ ਮਹੀਨੇ ਦੀ ਕਿ੍ਰਸ਼ਨ ਪਕਸ਼ ਦੀ ਅਸ਼ਟਮੀ ਦੇ ਦਿਨ ਮਨਾਇਆ ਜਾਂਦਾ ਹੈ।

ਸ਼੍ਰੀ ਕਿ੍ਰਸ਼ਨ ਦੇਵਕੀ ਅਤੇ ਵਾਸੂਦੇਵਾ ਦੇ ਅੱਠਵੇਂ ਪੁੱਤਰ ਸਨ । ਮਥੁਰਾ ਨਗਰੀ ਦਾ ਰਾਜਾ ਕੰਸ ਸੀ ਜੋ ਕਿ ਬੜਾ ਹੀ ਅੱਤਿਆਚਾਰੀ ਰਾਜਾ ਸੀ ਉਸ ਦੇ ਅੱਤਿਆਚਾਰਾਂ ਤੋਂ ਮੱਥਰਾ ਵਾਸੀ ਬੜੇ ਤੰਗ ਆ ਚੁੱਕੇ ਸਨ । ਇੱਕ ਸਮੇਂ ਆਖਾਸ਼ਵਾਣੀ ਹੋਈ ਕਿ ਉਸ ਦੀ ਭੈਣ ਦੇਵਕੀ ਦਾ ਅੱਠਵਾਂ ਪੁੱਤਰ ਉਸ ਦੀ ਹੱਤਿਆ ਕਰੇਗਾ ।ਇਹ ਸੁਣਦੇ ਹੀ ਕਮਸ ਨੇ ਆਪਣੀ ਬੈਯ ਦੇਵਕੀ ਅਤੇ ਉਸਦੇ ਪਤੀ ਵਾਸੂਦੇਵ ਨੂੰ ਕਾਲ ਕੋਠੜੀ ਵਿੱਚ ਕੈਦ ਕਰਵਾ ਦਿੱਤਾ । ੳਾਪਣੀ ਮੌਤ ਦੇ ਡਰ ਤੋਂ ਕੰਸ ਨੇ ਆਪਣੀ ਭੈਣ ਦੇਵਕੀ ਦੇ ਪਹਿਲਾਂ ਸੱਤ ਬੱਚਿਆਂ ਨੂੰ ਮਾਰ ਦਿੱਤਾ ਸੀ।

ਜਿਵੇਂ ਹੀ ਕਿ੍ਰਸ਼ਨ ਨੇ ਦੇਵੀ ਦੀ ਕੁੱਖੋਂ ੳੱਠਵੀਂ ਸੰਤਾਨ ਦੇ ਰੂਪ ਵਿੱਚ ਜਨਮ ਲਿਆ ਕੋਠੜੀ ਦੇ ਦਰਵਾਜ਼ੇ ਆਪਣੇ ਆਪ ਖੁੱਲ੍ਹ ਗਏ ਅਤੇ ਉਨ੍ਹਾਂ ਦੇ ਪੈਰਾਂ ਦੀਆਂ ਬੇੜੀਆਂ ਵੀ ਟੁੱਟ ਗਈਆਂ । ਭਗਵਾਨ ਵਿਸ਼ਨੂੰ ਦੇ ਆਦੇਸ਼ ਦੇ ਅਨੁਸਾਰ ਵਾਸੂਦੇਵ ਨੇ ਸਮੁੰਦਰ ਨੂੰ ਪਾਰ ਕਰਦੇ ਹੋਏ ਸ਼੍ਰੀ ਕਿ੍ਰਸ਼ਨ ਨੂੰ ਇੱਕ ਟੋਕਰੀ ਵਿੱਚ ਰੱਖ ਕੇ ਗੋਕਲ ਲਈ ਚੱਲ ਪਏ ਅਤੇ ਉੱਥੇ ਸ਼੍ਰੀ ਕਿ੍ਰਸ਼ਨ ਨੂੰ ਮਾਤਾ ਯਸ਼ੋਦਾ ਦੇ ਘਰ ਛੱਡ ਆਏ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼੍ਰੀ ਕਿ੍ਰਸ਼ਨ ਜੀ ਦੀ ਜੀਵਣੀ ਨਾਲ ਸੰਬੰਧਤ ਗੀਤਾਂ ਤੇ ਡਾਂਸ ਪੇਸ਼ ਕੀਤਾ ਗਿਆ, ਸਕੂਲ ਦੇ ਵਿਦਿਆਰਥੀਆਂ ਵੱਲੋ ਜਨਮਅਸ਼ਟਮੀ ਨਾਲ ਸੰਬੰਧਤ ਚਾਰਟ ਬਣਾਏ ਗਏ ਅਤੇ ਮਟਕੀ ਡਿਜ਼ਾਈਨ ਕੰਪੀਟਿਸ਼ਨ ਕਰਵਾਇਆ ਗਿਆ। ਇਸ ਮੌਕੇ ਸਕੂਲ ਮੁੱਖ ਅਧਿਆਪਕਾ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here