ਡਾ. ਹਰਜੋਤ ਕਮਲ ਦੀ ਅਗਵਾਈ ’ਚ ਉੱਘੀ ਸਮਾਜ ਸੇਵਿਕਾ ਰਾਜਸ਼੍ਰੀ ਸ਼ਰਮਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ

0
124
ਡਾ. ਹਰਜੋਤ ਕਮਲ ਦੀ ਅਗਵਾਈ ’ਚ ਉੱਘੀ ਸਮਾਜ ਸੇਵਿਕਾ ਰਾਜਸ਼੍ਰੀ ਸ਼ਰਮਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ

PLCTV:-


ਮੋਗਾ, 19 ਅਗਸਤ (ਅਮਜਦ ਖ਼ਾਨ):- ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਮੋਗਾ ਹਲਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰ ਰਹੀ ਰਾਜਸ਼੍ਰੀ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਮੌਕੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਰਾਜਸ਼੍ਰੀ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਵਿਚ ਜੀ ਆਇਆ ਆਖਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਇੰਨ ਬਿੰਨ ਲਾਗੂ ਕਰਕੇ ਕਰੋੜਾਂ ਲੋਕਾਂ ਦਾ ਵਿਸ਼ਵਾਸ਼ ਜਿੱਤਿਆ ਹੈ ਅਤੇ ਇਹੀ ਕਾਰਨ ਹੈ ਕਿ ਲੋਕ ਹੁਣ ਆਪ ਮੁਹਾਰੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਹਨਾਂ ਆਖਿਆ ਕਿ ਮੋਗਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ, ਗੁਰਮਿੰਦਰਜੀਤ ਸਿੰਘ ਬਬਲੂ, ਸ਼ਿੰਦਾ ਬਰਾੜ, ਸਰਪੰਚ ਮੇਜਰ ਸਿੰਘ ਕੋਟਭਾਊ, ਧੀਰਜ ਸ਼ਰਮਾ ਤੋਂ ਇਲਾਵਾ ਭਾਜਪਾ ਵਰਕਰ ਹਾਜ਼ਰ
ਸਨ।

LEAVE A REPLY

Please enter your comment!
Please enter your name here