18 ਤੋਂ 20 ਤੱਕ ਪੋਲੀਓ ਰਾਊਂਡ ਜਰੀਏ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ : ਸਿਵਿਲ ਸਰਜਨ

0
80
18 ਤੋਂ 20 ਤੱਕ ਪੋਲੀਓ ਰਾਊਂਡ ਜਰੀਏ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ : ਸਿਵਿਲ ਸਰਜਨ

PLCTV:-

ਮੋਗਾ,18 ਸਤੰਬਰ (ਅਮਜਦ ਖ਼ਾਨ),(PLCTV):- 18 ਸਤੰਬਰ ਤੋਂ 20 ਸਤੰਬਰ 2022 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 1 ਲੱਖ 2 ਹਜ਼ਾਰ 340 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ,ਇਹ ਪ੍ਰਗਟਾਵਾ ਸਿਵਿਲ ਸਰਜਨ ਮੋਗਾ ਡਾ. ਐੱਸ ਪੀ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਮਿਤੀ 18 ਸਤੰਬਰ ਨੂੰ 515 ਬੂਥਾਂ ‘ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 19-20 ਸਤੰਬਰ ਨੂੰ ਸਿਹਤ ਵਿਭਾਗ ਦੀਆਂ 834 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 141 ਏ.ਐਨ.ਐਮ., 800 ਆਸ਼ਾ ਵਰਕਰਾਂ, 520 ਆਂਗਣਵਾੜੀ ਵਰਕਰ ਅਤੇ 688 ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰਨਗੇ।ਸਿਵਿਲ ਸਰਜਨ ਨੇ ਸਬੰਧਤ ਵਿਭਾਗਾਂ ਨੂੰ ਸਖਤ ਆਦੇਸ਼ ਜਾਰੀ ਕੀਤੇ ਕਿ ਪੋਲੀਓ ਬੂੰਦ ਤੋਂ ਜ਼ਿਲ੍ਹੇ ਦਾ ਇੱਕ ਵੀ ਬੱਚਾ ਵਾਂਝਾ ਨਹੀਂ ਰਹਿਣਾ ਚਾਹੀਦਾ।

ਇਸ ਮੌਕੇ ਜਿਲਾ ਟੀਕਾਕਰਨ ਅਫਸਰ  ਡਾਕਟਰ ਅਸ਼ੋਕ ਸਿੰਗਲਾ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 116 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜਿਲਾ ਮੀਡੀਆ ਵਿੰਗ  ਤੋਂ ਮੈਡਮ ਕੁਲਬੀਰ ਕੌਰ ਅਤੇ  ਅੰਮ੍ਰਿਤ ਸ਼ਰਮਾ ਵੀ ਹਾਜਿਰ ਸਨ l

LEAVE A REPLY

Please enter your comment!
Please enter your name here