ਕੈਪਟਨ ਸਾਹਿਬ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਸਥਿਰ ਰਹੀ : ਸਾਬਕਾ ਵਿਧਾਇਕ ਡਾ. ਹਰਜੋਤ ਕਮਲ

0
4
ਕੈਪਟਨ ਸਾਹਿਬ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਸਥਿਰ ਰਹੀ : ਸਾਬਕਾ ਵਿਧਾਇਕ ਡਾ. ਹਰਜੋਤ ਕਮਲ

PLCTV:-


ਮੋਗਾ, 21 ਸਤੰਬਰ (ਅਮਜਦ ਖ਼ਾਨ) :- ‘ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਨਾਲ ਭਾਜਪਾ ਪੰਜਾਬ ਵਿਚ ਮਜਬੂਤੀ ਨਾਲ ਕਦਮ ਰੱਖੇਗੀ, ਕਿੳਂੁਕਿ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਵੀ ਪੰਜਾਬ ਦੀ ਸੱਤਾ ਦੀ ਕਮਾਨ ਸੰਭਾਲੀ ਉਦੋਂ ਉਦੋਂ ਕੈਪਟਨ ਸਾਬ੍ਹ ਦੀ ਪ੍ਰਸ਼ਾਸਨਿਕ ਕਾਬਲੀਅਤ ਸਦਕਾ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਸਥਿਰ ਰਹਿਣ ਕਰਕੇ ਸੂਬੇ ਵਿਚ
ਭਾਈਚਾਰਕ ਸਾਂਝ ਨੂੰ ਨਵੇਂ ਆਯਾਮ ਮਿਲੇ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡਾ. ਹਰਜੋਤ ਕਮਲ ਨੇ ਆਖਿਆ ਕਿ ਪਿਛਲੇ ਸਮੇਂ ਦੌਰਾਨ ਵਿਦੇਸ਼ੀ ਤਾਕਤਾਂ ਨੇ ਪੰਜਾਬ ਦੇ ਅਮਨ ਕਾਨੂੰਨ ਨੂੰ ਤਹਿਸ ਨਹਿਸ ਕਰਨ ਦੇ ਮਨਸੂਬੇ ਸਿਰਜੇ ਤੇ ਖਾਸਕਰ ਇੰਟੈਲੀਜੈਂਸ ਵਿੰਗ ਦੇ ਦਫਤਰ ’ਤੇ ਹਮਲਾ ਕਰਨਾ ਅਮਨ ਕਾਨੂੰਨ ਦੀ ਹਾਲਤ ਦੇ ਅਸਥਿਰਤਾ ਨੂੰ ਦਰਸਾਉਂਦਾ ਸੀ ਤੇ ਅਜਿਹੇ ਹਾਲਾਤ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਆਮਦ ਬੇਹੱਦ ਜ਼ਰੂਰੀ ਹੋ ਗਈ ਸੀ । ਡਾ. ਹਰਜੋਤ ਕਮਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪੰਜਾਬ ਵਿਚ ਭਾਜਪਾ ਦੀ ਮਜਬੂਤੀ ਦਾ ਸਬੂਤ ਇਸ ਗੱਲ ਤੋਂ ਵੀ ਮਿਲਦਾ ਹੈ ਕਿ ਅੱਜ ਉਹਨਾਂ ਨੂੰ ਸੈਕੜੇ ਫੋਨ ਵਧਾਈ ਦੇ ਆਏ ਕਿਉਂਕਿ ਸ਼ਹਿਰਾਂ ਅਤੇ ਪਿੰਡਾਂ ਦੇ ਇਲਾਕਿਆਂ ਵਿਚ ਲੋਕ ਅੱਜ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਆਰ ਕਰਦੇ ਨੇ ਤੇ ਹੁਣ ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਉਹ ਪੰਜਾਬ ਦੇ ਭਵਿੱਖ ਲਈ ਨਵੀਂ ਆਸ ਦੀ ਕਿਰਨ ਵਜੋਂ ਦੇਖਦੇ ਹਨ।

LEAVE A REPLY

Please enter your comment!
Please enter your name here