ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਠੱਲ ਪਾਉਣ ਲਈ ਖੇਤੀਬਾੜੀ ਵਿਭਾਗ ਦੀ ਜਾਗਰੂਕਤਾ ਮੁਹਿੰਮ ਜ਼ੋਰਾਂ ਤੇ

  0
  4
  ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਠੱਲ ਪਾਉਣ ਲਈ ਖੇਤੀਬਾੜੀ ਵਿਭਾਗ ਦੀ ਜਾਗਰੂਕਤਾ ਮੁਹਿੰਮ ਜ਼ੋਰਾਂ ਤੇ

  PLCTV:-

  ਮੋਗਾ, 22 ਸਤੰਬਰ (ਅਮਜਦ ਖ਼ਾਨ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਜਿੱਥੇ ਪੂਰੇ ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਪ੍ਰਤੀ ਜਾਗਰੂਕਤਾ ਫੈਲਾਈ ਜਾ ਰਹੀ ਹੈ ਉੱਥੇ ਹੀ ਜ਼ਿਲ੍ਹਾ ਪੱਧਰੀ ਖੇਤੀਬਾੜੀ ਵਿਭਾਗ ਮੋਗਾ ਦੀ ਜਾਗਰੂਕਤਾ ਮੁਹਿੰਮ ਵੀ ਪੂਰੀ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਮੂਹ ਬਲਾਕ ਖੇਤੀਬਾੜੀ ਦਫ਼ਤਰਾਂ ਅਤੇ ਜ਼ਿਲ੍ਹਾ ਪੱਧਰੀ ਖੇਤੀਬਾੜੀ ਦਫ਼ਤਰ ਵੱਲੋਂ ਨਿੱਤ ਦਿਨ ਵੱਖ- ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਕਿ ਸੂਬੇ ਨੂੰ ਜੀਰੋ ਸਟਬਲ ਬਰਨਿੰਗ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਇਸੇ ਜਾਗਰੂਕਤਾ ਮੁਹਿੰਮ ਦੀ ਲੜੀ ਤਹਿਤ ਅੱਜ ਪਿੰਡ ਮਨਾਵਾਂ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਡਾ ਗੁਰਬਾਜ ਸਿੰਘ ਦੀ ਅਗਵਾਈ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਮੌਜੂਦਾ ਸਮੇਂ ਵਿਚ ਫ਼ਸਲਾਂ ਉੱਪਰ ਕੀੜੇ ਮਕੌੜਿਆਂ ਦੇ ਹੋਣ ਵਾਲੇ ਹਮਲੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਦੱਸਿਆ।ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹਵਾ ਵਿੱਚ ਜ਼ਹਿਰੀਲੀਆਂ ਗੈਸਾਂ ਦੇ ਰਲੇਵੇਂ ਕਾਰਨ ਹਵਾ ਦੂਸ਼ਿਤ ਹੁੰਦੀ ਹੈ ਅਤੇ ਜ਼ਮੀਨ ਵਿਚਲੇ ਖੁਰਾਕੀ ਤੱਤ ਅਤੇ ਮਿੱਤਰ ਕੀੜੇ ਮਰ ਜਾਂਦੇ ਹਨ, ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਹੀ ਚੰਗਾ ਹੈ। ਉਨ੍ਹਾਂ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀਸੀਡਰ, ਮਲਚਰ, ਪਲੋਅ ਅਤੇ ਬੇਲਰ ਵਰਗੀਆਂ ਮਸ਼ੀਨਾਂ ਨਾਲ ਗੰਢਾਂ ਬਣਵਾ ਕੇ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਸਰਕਾਰ ਵੱਲੋਂ ਸਬਸਿਡੀ ਤੇ
  ਪਰਾਲੀ ਪ੍ਰਬੰਧਨ ਲਈ ਦਿੱਤੀ ਗਈ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂੰ ਕਰਵਾਇਆ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਸਪਰੇਆਂ ਵਰਤਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

  LEAVE A REPLY

  Please enter your comment!
  Please enter your name here