ਸਿਹਤ,ਸਿੱਖਿਆ ਅਤੇ ਰੋਜ਼ਗਾਰ ਖੇਤਰਾਂ ’ਚ ਵੱਡੀਆਂ ਤਬਦੀਲੀਆਂ ਲਿਆਉਣ ਲਈ ਸਰਕਰ ਦੇ ਸਿਰਤੋੜ ਯਤਨ ਜਾਰੀ : ਸਪੀਕਰ ਕੁਲਤਾਰ ਸਿੰਘ ਸੰਧਵਾਂ

0
5
ਸਿਹਤ, ਸਿੱਖਿਆ ਅਤੇ ਰੋਜ਼ਗਾਰ ਖੇਤਰਾਂ ’ਚ ਵੱਡੀਆਂ ਤਬਦੀਲੀਆਂ ਲਿਆਉਣ ਲਈ ਸਰਕਰ ਦੇ ਸਿਰਤੋੜ ਯਤਨ ਜਾਰੀ : ਸਪੀਕਰ ਕੁਲਤਾਰ ਸਿੰਘ ਸੰਧਵਾਂ

PLCTV:-


ਮੋਗਾ, 23 ਸਤੰਬਰ (ਅਮਜਦ ਖ਼ਾਨ) :- ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਥੋੜੇ ਸਮੇਂ ਦੇ ਕਾਰਜਕਾਲ ਵਿੱਚ ਹੀ ਇਤਿਹਾਸਕ ਫੈਸਲੇ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਸਹੀ ਅਰਥਾਂ ਵਿੱਚ ਆਮ ਲੋਕਾਂ ਦੀ ਸਰਕਾਰ ਹੈ। ਪੰਜਾਬ ਸਰਕਾਰ ਸੂਬੇ ਦੇ ਵਿੱਤੀ ਹਾਲਾਤਾਂ ਵਿੱਚ ਤੇਜੀ ਨਾਲ ਸੁਧਾਰ ਲਿਆਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਕਿ ਆਮ ਲੋਕ ਰਾਹਤ ਦੀ ਅਤੇ ਸੁਖਾਲੀ ਜਿੰਦਗੀ ਜੀ ਸਕਣ।ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਆਪਣਾ ਇੱਕ ਇੱਕ ਵਾਅਦਾ ਪੂਰਾ ਕਰੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕਲਤਾਰ ਸਿੰਘ ਸੰਧਵਾਂ ਨੇ ਕੀਤਾ। ਉਨ੍ਹਾਂ ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡ ਪੰਜਗਰਾਂਈ ਖੁਰਦ ਦੇ ਮਿਲੇਨੀਅਮ ਵਰਲਡ ਸਕੂਲ ਵਿਖੇ ਰੱਖੇ ਗਏ ਇੱਕ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਿਲੇਨੀਅਮ ਵਰਲਡ ਸਕੂਲ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸੱਭਿਆਚਾਰਕ ਸੋਸਾਇਟੀ ਫਰੀਦਕੋਟ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਰਾਸ਼ਟਰੀ ਲੋਕ ਨਾਚ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਸਮਾਗਮ
ਵਿੱਚ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਭਾਰਤ ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ ਟੀਮਾਂ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਸ੍ਰ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨਾਲ ਸਬੰਧਤ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਲਿਆਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਜਿਸਦੇ ਨਤੀਜੇ ਲੋਕਾਂ ਨੂੰ ਥੋੜੇ ਸਮੇਂ ਵਿੱਚ ਹੀ ਦੇਖਣ ਨੂੰ ਮਿਲਣਗੇ। ਮੁਫ਼ਤ ਬਿਜਲੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਅਤੇ ਲੋਕਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਜ਼ੋ ਵੀ ਕੋਈ ਉੱਦਮੀ ਉਪਰਾਲਾ ਕਰਨਾ ਚਹੁੰਦਾ ਹੈ ਪੰਜਾਬ ਸਰਕਾਰ ਉਨ੍ਹਾਂ ਨਾਲ ਹੈ।ਉਨ੍ਹਾਂ ਕਿਹਾ ਕਿ ਹਰ ਹਾਲਾਤਾਂ ਵਿੱਚ ਖੁਸ਼ ਰਹਿਣਾ, ਭੰਗੜੇ ਪਾਉਣਾ ਤੇ ਜਿੰਦਾਦਿਲੀ ਨਾਲ ਵਿਚਰਨਾ ਸਿਰਫ਼ ਪੰਜਾਬ ਦੇ ਹਿੱਸੇ ਵਿੱਚ ਹੀ
ਆਇਆ ਹੈ। ਸਕੂਲ ਦੀ ਪ੍ਰਬੰਧਕੀ ਟੀਮ ਨੇ ਸਪੀਕਰ ਅੱਗੇ ਬੱਚਿਆਂ ਨੂੰ ਵਿਧਾਨ ਸਭਾ ਦਿਖਾਉਣ ਦੀ ਮੰਗ ਉਠਾਈ ਅਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਛੇਤੀ ਹੀ ਬੱਚਿਆਂ ਦੀ ਇਸ ਇੱਛਾ ਨੂੰ ਪੂਰੀ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸ਼ੀਮਾ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here