ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਏ 13.39 ਲੱਖ ਮੀਟ੍ਰਿਕ ਟਨ ਝੋਨਾ ਵਿੱਚੋਂ ਸੌ ਫੀਸਦੀ ਖ੍ਰੀਦ,91 ਫੀਸਦੀ ਲਿਫ਼ਟਿੰਗ

0
7
ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਏ 13.39 ਲੱਖ ਮੀਟ੍ਰਿਕ ਟਨ ਝੋਨਾ ਵਿੱਚੋਂ ਸੌ ਫੀਸਦੀ ਖ੍ਰੀਦ,91 ਫੀਸਦੀ ਲਿਫ਼ਟਿੰਗ

PLCTV:-ਮੋਗਾ, 19 ਨਵੰਬਰ (ਅਮਜਦ ਖ਼ਾਨ),(PLCTV):- ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13,38,944 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਸਾਰੇ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 91 ਫੀਸਦੀ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ। ਸ੍ਰ. ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 565332 ਐਮ.ਟੀ., ਮਾਰਕਫ਼ੈਡ ਵੱਲੋਂ 346896 ਐਮ.ਟੀ., ਪਨਸਪ ਵੱਲੋਂ 277610 ਐਮ.ਟੀ., ਵੇਅਰਹਾਊਸ ਵੱਲੋ 148566 ਐਮ.ਟੀ., ਐਫ.ਸੀ.ਆਈ. ਵੱਲੋਂ 156 ਐਮ.ਟੀ. ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 348 ਕੁਇੰਟਲ ਝੋਨਾ ਖ੍ਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਸਦਕਾ ਝੋਨੇ ਦੀ ਖ੍ਰੀਦ ਅਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।

LEAVE A REPLY

Please enter your comment!
Please enter your name here