ਹੱਕੀ ਮੰਗਾਂ ਨੂੰ ਲੈ ਕੇ ਅੱਜ ਮਰਨ ਵਰਤ ‘ਤੇ ਬੈਠਣਗੇ ਕਿਸਾਨ ਆਗੂ Jagjit Singh Dallewal

    0
    13
    ਹੱਕੀ ਮੰਗਾਂ ਨੂੰ ਲੈ ਕੇ ਅੱਜ ਮਰਨ ਵਰਤ 'ਤੇ ਬੈਠਣਗੇ ਕਿਸਾਨ ਆਗੂ Jagjit Singh Dallewal

    PLCTV:-

    Chandigarh,19 November 2022,(PLCTV):- ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (United Kisan Morcha) ਗ਼ੈਰ-ਸਿਆਸੀ ਵੱਲੋਂ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ,ਇਸ ਤਹਿਤ ਬੀਕੇਯੂ (BKU) ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਅੱਜ ਦੁਪਿਹਰ 12 ਵਜੇ ਤੋਂ ਮਰਨ ਵਰਤ ‘ਤੇ ਬੈਠਣਗੇ,ਜਾਣਕਾਰੀ ਅਨੁਸਾਰ ਡੱਲੇਵਾਲ ਫਰੀਦਕੋਟ ਵਿਖੇ ਨੈਸ਼ਨਲ ਹਾਈਵੇ ‘ਤੇ ਲਗਾਏ ਗਏ ਧਰਨਾ ਸਥਾਨ ਤੋਂ ਹੀ ਆਪਣਾ ਮਰਨ ਵਰਤ ਸ਼ੁਰੂ ਕਰਨਗੇ,ਕਾਬਿਲੇਗੌਰ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Chief Minister Punjab Bhagwant Mann) ਵਲੋਂ ਪ੍ਰਦਰਸ਼ਨ ਕਰ ਰਹੀ ਕਿਸਾਨ ਜਥੇਬੰਦੀ ਬਾਰੇ ਬਿਆਨ ਦਿੱਤਾ ਗਿਆ ਸੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਨੀਂਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ ਜਿਸ ਕਰ ਕੇ ਉਹ ਸੰਘਰਸ਼ ਕਰ ਰਹੇ ਹਨ।

    LEAVE A REPLY

    Please enter your comment!
    Please enter your name here