ਕਿਸਾਨ ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ : ਮੱਛੀ ਪਾਲਣ ਅਫਸਰ

0
9
ਕਿਸਾਨ ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ : ਮੱਛੀ ਪਾਲਣ ਅਫਸਰ

PLCTV:-


ਮੋਗਾ, 21 ਨਵੰਬਰ (ਅਮਜਦ ਖ਼ਾਨ),(PLCTV):- ਪੰਜਾਬ ਦੇ ਮੱਛੀ ਪਾਲਣ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸਾਂ ਹੇਠ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਣ ਅਫਸਰ ਮੋਗਾ ਸ੍ਰ ਬਲਜੋਧ ਸਿੰਘ ਮਾਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਮੱਛੀ/ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨਾ, ਆਰ.ਏ.ਐਸ. ਅਤੇ ਬਾਇਉਫਲੋਕ ਸਿਸਟਮ ਦੀ ਸਥਾਪਨਾ, ਮੱਛੀ ਫੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਟਰਾਂਸਪੋਰਟ ਵਾਹਨਾਂ ਦੀ ਖਰੀਦ ਆਦਿ ਲਈ ਪ੍ਰਾਜੈਕਟ ਦੀ ਕੁੱਲ ਲਾਗਤ ‘ਤੇ 40 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਰਪ ਅਤੇ ਹੋਰ ਮੱਛੀ ਪਾਲਣ ਦੇ ਧੰਦੇ ਨੂੰ ਵੱਧ ਤੋਂ ਵੱਧ ਅਪਣਾਉਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜ਼ਿਲ੍ਹੇ ਦੇ ਮੱਛੀ ਪਾਲਣ ਦਫਤਰ ਵਿੱਚ ਅਰਜੀਆਂ ਦੇ ਸਕਦੇ ਹਨ। ਇਸ ਮੌਕੇ ਉਹਨਾਂ ਨੇ ਮੋਗਾ ਦੀ ਮੱਛੀ ਮੰਡੀ ਵਿੱਚ ਮੱਛੀ ਵਿਕ੍ਰੇਤਾਵਾਂ ਨੂੰ ਜਾਗਰੂਕ ਵੀ ਕੀਤਾ।

LEAVE A REPLY

Please enter your comment!
Please enter your name here