21 ਨਵੰਬਰ ਤੋਂ 4 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ ਚੀਰਾ ਰਹਿਤ ਨਸਬੰਦੀ ਪੰਦਰਵਾੜਾ : ਡਾ. ਤਿ੍ਰਪਤਪਾਲ ਸਿੰਘ

0
9
21 ਨਵੰਬਰ ਤੋਂ 4 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ ਚੀਰਾ ਰਹਿਤ ਨਸਬੰਦੀ ਪੰਦਰਵਾੜਾ : ਡਾ. ਤਿ੍ਰਪਤਪਾਲ ਸਿੰਘ

PLCTV:-


ਮੋਗਾ, 21 ਨਵੰਬਰ (ਅਮਜਦ ਖ਼ਾਨ),(PLCTV):- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ. ਤਿ੍ਰਪਤਪਾਲ ਸਿੰਘ ਸਿਵਲ ਸਰਜਨ ਦੀ ਅਗਵਾਈ ਵਿੱਚ ਜਿਲ੍ਹਾ ਮੋਗਾ ਵਿੱਚ ਚੀਰਾ ਰਹਿਤ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਤਿ੍ਰਪਤਪਾਲ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਵਧ ਰਹੀ ਮਹਿੰਗਾਈ ਦੇ ਕਾਰਣ ਹਰੇਕ ਮਨੁੱਖ ਨੁੰ ਆਪਣਾ ਪਰਿਵਾਰ ਛੋਟਾ ਰੱਖਣਾ ਚਾਹੀਦਾ ਤਾਂ ਜੋ ਆਪਣੇ ਬੱਚਿਆਂ ਦੀ ਵਧੀਆ ਪ੍ਰਵਰਿਸ ਦੇ ਨਾਲ ਨਾਲ ਉਹਨਾਂ ਨੂੰ ਮਿਆਰੀ ਪੱਧਰ ਦੀਆਂ ਸਾਰੀਆਂ ਸਹੂਲਤਾਂ ਦੇ ਸਕੀਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਪਰਿਵਾਰ ਨਿਯੋਜਨ ਦੀਆਂ ਸਹੂਲਤਾਂ ਸਰਕਾਰੀ ਸਿਹਤ ਕੇਂਦਰਾਂ ਤੇ ਮੁਫਤ ਉਪਲਬਧ ਕਰਵਾਉਣ ਤੋਂ ਇਲਾਵਾ ਆਸਾ ਵਰਕਰਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਵੀ ਯਤਨ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਵੱਧ ਰਹੀ ਅਬਾਦੀ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਨੂੰ ਹਾਸਿਲ ਕਰਨ ਲਈ ਯੋਗ ਜੋੜਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਮਿਤੀ 21 ਨਵੰਬਰ ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਪੰਦਰਵਾੜਾ ਮਨਾ ਰਿਹਾ ਹੈ। ਇਸ ਮੌਕੇ ਡਾ ਰਿਪੁਦਮਨ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਮੋਗਾ ਨੇ ਦੱਸਿਆ ਕਿ ਸਿਹਤ ਵਿਭਾਗ ਯੋਗ ਜੋੜਿਆਂ ਨੂੰ ਮਿਤੀ 21 ਨਵੰਬਰ ਤੋਂ 27 ਨਵੰਬਰ ਤੱਕ ਪਰਿਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨਾਂ ਬਾਰੇ, ਖਾਸ ਕਰਕੇ ਚੀਰਾ ਰਹਿਤ ਨਸਬੰਦੀ ਸਬੰਧੀ ਜਾਗਰੂਕ ਕਰੇਗਾ ਅਤੇ 28 ਨਵੰਬਰ ਤੋਂ 4 ਦਸੰਬਰ ਤੱਕ ਜਿਲ੍ਹੇ ਦੀ ਵੱਖ ਵੱਖ ਸਿਹਤ ਸੰਸਥਾਵਾਂ ਵਿੰਚ ਚੀਰਾ ਰਹਿਤ ਨਸਬੰਦੀ ਦੇ ਸਪੈਸ਼ਲ ਕੈਂਪ ਲਗਾਏ ਜਾਣਗੇ।

ਪਰਿਵਾਰ ਨਿਯੋਜਨ ਦੇ ਸਾਧਨ ਅੰਤਰਾ ਟੀਕਾ ਅਤੇ ਛਾਇਆ ਗਰਭ ਨਿਰੋਧਕ ਗੋਲੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾ ਟੀਕਾ ਗਰਭ ਨਿਰੋਧਕ ਦਾ ਵਧੀਆ ਸਾਧਨ ਹੈ, ਇੱਕ ਅੰਤਰਾ ਟੀਕਾ ਲਗਵਾਉਣ ਤੇ ਤਿੰਨ ਮਹੀਨੇ ਗਰਭ ਧਾਰਨ ਦੀ ਚਿੰਤਾ ਖਤਮ ਹੋ ਜਾਂਦੀ ਹੈ ਅਤੇ ਤਿੰਨ ਮਹੀਨੇ ਬਾਅਦ ਇਹ ਟੀਕਾ ਦੁਬਾਰਾ ਲਗਾਉਣਾ ਪੈਂਦਾ ਹੈ। ਇਹ ਟੀਕਾ ਜਿਲ੍ਹੇ ਦੇ ਸਾਰੇ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਲਗਦਾ ਹੈ। ਉਹਨਾਂ ਬੱਚਿਆਂ ਵਿੱਚ ਵਿੱਥ ਪਾਉਣ ਲਈ ਕਾਪਰਟੀ, ਪੀ.ਪੀ.ਆਈ.ਯੂ.ਸੀ.ਡੀ., ਮਾਲਾਐਨ, ਸੀ.ਸੀ. ਵਰਤਣ ਦੀ ਵੀ ਸਲਾਹ ਦਿੱਤੀ। ਉਹਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਦੇਣ ਅਤੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਸਬੰਧੀ ਜਾਗਰੂਕ ਕਰਨ। ਜਿਲ੍ਹਾ ਮੀਡੀਆ ਕੋਆਰਡੀਨੇਟਰ ਅੰਮ੍ਰਿਤ ਪਾਲ ਸ਼ਰਮਾ, ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ, ਸੁਮਿਤ ਬਜਾਜ ਅਕਾਊਂਟ ਬ੍ਰਾਂਚ, ਬਲਜਿੰਦਰ ਸਿੰਘ ਜਿਲਾ ਆਸ਼ਾ ਕੋਆਰਡੀਨੇਟਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here