ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਸੈਮੀਨਾਰ ਰਾਹੀ ਜਾਗਰੂਕ ਕੀਤਾ

0
6
ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਸੈਮੀਨਾਰ ਰਾਹੀ ਜਾਗਰੂਕ ਕੀਤਾ

PLCTV:-


ਮੋਗਾ, 22 ਨਵੰਬਰ (ਅਮਜਦ ਖ਼ਾਨ),(PLCTV):- ਜਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਐਜੂਕੇਸਨ ਸੈਲ ਮੋਗਾ ਵਲੋਂ ਡਰਾਈਵਿੰਗ ਲਾਈਸੈਂਸ ਬਣਵਾਉਣ,ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ , ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਸੰਬੋਧਨ ਕਰਦਿਆ ਨੇ ਸਾਰਿਆਂ ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਸਬੰਧੀ ਜਾਗਰੂਕ ਕੀਤਾ। ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ। ਸਾਰਿਆਂ ਨੂੰ ਆਪਣੇ ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਲਈ ਕਿਹਾ ਗਿਆ ਅਤੇ ਵਹੀਕਲਾਂ ਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ। ਇਸ ਮੌਕੇ ਪਿ੍ਰੰਸੀਪਲ ਰੂਪਵੰਤ ਕੌਰ, ਅਧਿਆਪਕ ਸੁਖਬੀਰ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here