Jalandhar News: ਬੇਅਦਬੀ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਸੁੱਟਿਆ ਦੁੱਧ, ਮੁਲਜ਼ਮ ‘ਤੇ ਮਾਮਲਾ ਦਰਜ

0
7
Jalandhar News: ਬੇਅਦਬੀ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਸੁੱਟਿਆ ਦੁੱਧ, ਮੁਲਜ਼ਮ ‘ਤੇ ਮਾਮਲਾ ਦਰਜ

PLCTV:-

Jalandhar,(PLCTV):-  ਜਲੰਧਰ (Jalandhar) ਵਿਖੇ ਸ਼ੇਖਾਂ ਬਾਜ਼ਾਰ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (Gurdwara Sri Guru Singh Sabha) ‘ਚ ਆਇਆ ਹੈ,ਮਾਮਲੇ ਸਬੰਧੀ ਗੁਰਦੁਆਰਾ ਕਮੇਟੀ ਵੱਲੋਂ ਦੱਸਿਆ ਗਿਆ ਹੈ ਕਿ ਮੁਲਜ਼ਮ ਅਤੇ ਉਸ ਦਾ ਪਰਿਵਾਰ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਆਉਂਦੇ ਹਨ,ਜਾਣਕਾਰੀ ਅਨੁਸਾਰ ਬੇਅਦਬੀ ਕਰਨ ਵਾਲੇ ਇਸ ਨੌਜਵਾਨ ਨੇ ਇਕ ਮਹੀਨਾ ਪਹਿਲਾਂ ਹੀ ਅੰਮ੍ਰਿਤ ਛਕਿਆ ਸੀ,ਨੌਜਵਾਨ ਪਹਿਲਾਂ ਵੀ ਕਈ ਵਾਰ ਗੁਰੂਦੁਆਰੇ ਵਿੱਚ ਦੁੱਧ,ਆਟਾ ਤੇ ਕਦੇ ਦਾਲ ਲੈ ਕੇ ਆਉਂਦਾ ਰਿਹਾ ਹੈ,ਘਟਨਾ ਵਾਲੇ ਦਿਨ ਵੀ ਸ਼ਾਮ ਨੂੰ ਮੁਲਜ਼ਮ ਨੌਜਵਾਨ ਦੁੱਧ ਲੈ ਕੇ ਆਇਆ ਸੀ,ਜਿਸ ਦਾ ਕਿਸੇ ਨੂੰ ਪਤਾ ਨਹੀਂ ਲੱਗਿਆ।

ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਹ ਰਹਿਰਾਸ ਸਾਹਿਬ ਦਾ ਪਾਠ ਕਰਕੇ ਸਾਹਮਣੇ ਆਇਆ,ਦੂਜਾ ਸੇਵਾਦਾਰ ਥੋੜ੍ਹਾ ਸਿੱਧਾ ਹੋਣ ਕਰਕੇ ਉਸ ਨੂੰ ਪਤਾ ਨਹੀਂ ਲੱਗਾ,ਜਦੋਂ ਕਮੇਟੀ ਦੇ ਪ੍ਰਧਾਨ ਨੇ ਕੋਲ ਜਾ ਕੇ ਦੇਖਿਆ ਤਾਂ ਮੁਲਜ਼ਮ ਕੋਲੋਂ ਦੁੱਧ ਖੋਹਣ ਦੀ ਕੋਸ਼ਿਸ਼ ਕੀਤੀ ਪਰ ਫਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਸਰੂਪ ‘ਤੇ ਦੁੱਧ ਪੈ ਗਿਆ,ਉਨ੍ਹਾਂ ਦੱਸਿਆ ਕਿ ਮੁਲਜ਼ਮ ਅਲੀ ਮੁਹੱਲੇ ਦਾ ਰਹਿਣ ਵਾਲਾ ਹੈ,ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 4 ਦੇ SHO ਮੁਕੇਸ਼ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਡ ਦੀ ਮੰਗ ਕੀਤੀ ਗਈ ਹੈ।

LEAVE A REPLY

Please enter your comment!
Please enter your name here