
PLCTV:-
ਮੋਗਾ, 28 ਨਵੰਬਰ (ਅਮਜਦ ਖ਼ਾਨ),(PLCTV):- ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਵਾਤਾਵਰਣ ਨੂੰ ਹੋਰ ਮਜਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸ੍ਰੀ ਸੁਭਾਸ਼ ਚੰਦਰ, ਏ.ਡੀ.ਸੀ. ਮੋਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੰਜੀਵ ਮਹਾਜਨ ਡਾਇਰੈਕਟਰ ਯੂ.ਆਈ. ਡੀ.ਏ.ਆਈ. ਖੇਤਰੀ ਦਫ਼ਤਰ, ਚੰਡੀਗੜ੍ਹ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਮੀਟਿੰਗ ਦੌਰਾਨ ਆਧਾਰ ਪ੍ਰਮਾਣਿਕਤਾ ਅਤੇ ਆਧਾਰ ਔਫਲਾਈਨ ਵੈਰੀਫਿਕੇਸਨ ਸਮੇਤ ਆਧਾਰ ਵੈਰੀਫਿਕੇਸਨ ਲਈ ਕਿਉ ਆਰ (QR) ਕੋਡ ਦੀ ਵਰਤੋਂ ਬਾਰੇ ਵੀ ਚਰਚਾ ਕੀਤੀ ਗਈ। ਸ੍ਰੀ ਸੁਭਾਸ਼ ਚੰਦਰ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਧਾਰ ਲਈ ਦਰਜ ਕਰਵਾਉਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੈਟਿ੍ਰਕ ਅਪਡੇਟ (M2”) ਕਰਵਾਉਣ। ਉਨ੍ਹਾਂ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਇਸ ਮਕਸਦ ਲਈ ਕੈਂਪ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨਵਜੰਮੇ ਬੱਚਿਆਂ ਦੀ ਇੰਨਰੋਲਮੇਂਟ ਲਈ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਆਧਾਰ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ। ਏ.ਡੀ.ਸੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ ਆਪਣੇ ਆਧਾਰ ‘ਤੇ ਅੱਪਡੇਟ ਰੱਖਣ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ੍ਰੀ ਸੁਜਾਵਲ ਜੱਗਾ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।
