ਪੰਜਾਬ ਸਰਕਾਰ ਵਲੋਂ ਮਾਲਵਾ ਖੇਤਰ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ

0
62
ਪੰਜਾਬ ਸਰਕਾਰ ਵਲੋਂ ਮਾਲਵਾ ਖੇਤਰ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ

PLCTV:-


ਮੋਗਾ, 13 ਦਸੰਬਰ (ਅਮਜਦ ਖ਼ਾਨ),(PLCTV):-
ਪੰਜਾਬ ਸਰਕਾਰ ਵਲੋਂ ਮਾਲਵਾ ਖੇਤਰ ਦੇ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਨ ਦੇ ਮੰਤਵ ਨਾਲ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ‘ 26 ਦਸੰਬਰ ਨੂੰ ਸਥਾਨਕ ਆਈ ਐੱਸ ਐੱਫ ਕਾਲਜ, ਮੋਗਾ-ਫਿਰੋਜ਼ਪੁਰ ਰੋਡ ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਦੇ ਨਾਲ-ਨਾਲ ਫਿਰੋਜ਼ਪੁਰ, ਫਰੀਦਕੋਟ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ,ਬਠਿੰਡਾ ਤੇ ਮਾਨਸਾ ਜਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀ ਵੀ ਇਸੇ ਦਿਨ ਮਿਲਣੀ ਵਿਚ ਸ਼ਾਮਿਲ ਹੋ ਸਕਣਗੇ, ਜਿਸ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਕਰਕੇ ਮੌਕੇ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਸਵੇਰੇ 10.30 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜਿਸ ਉਪਰੰਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਵਿਚਾਰ ਵਟਾਂਦਰਾ ਕਰਨਗੇ। ਇਸ ਤੋਂ ਇਲਾਵਾ ਐਨ.ਆਰ.ਆਈਜ਼ ਪੰਜਾਬ ਸਰਕਾਰ ਦੇ ਪੋਰਟਲ https://eservices.punjab.gov.in ਰਾਹੀਂ ਵੀ ਆਨਲਾਇਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਮੋਗਾ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਮਿਲਣੀ ਮੌਕੇ ਆਪਣੇ ਮਸਲੇ ਤੇ ਸੁਝਾਅ ਰੱਖਣ ਤਾਂ ਜੋ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਸਹੂਲਤ ਮੁਤਾਬਿਕ ਨੀਤੀ ਨਿਰਮਾਣ ਕੀਤਾ ਜਾ ਸਕੇ।

LEAVE A REPLY

Please enter your comment!
Please enter your name here