ਅੱਖਾਂ ਦਾ ਮੁਫਤ ਚੈੱਕਅੱਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ

0
39
ਅੱਖਾਂ ਦਾ ਮੁਫਤ ਚੈੱਕਅੱਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ

PLCTV:-


ਮੋਗਾ, 17 ਜਨਵਰੀ (ਅਮਜਦ ਖ਼ਾਨ),(PLCTV):-
ਸ਼ਰਨ ਫਾਊਂਡੇਸ਼ਨ ਵੱਲੋਂ ਅੱਖਾਂ ਦਾ ਗਿਆਰਵਾਂ ਮੁਫਤ ਚੈੱਕਅੱਪ ਅਤੇ ਅਪ੍ਰੇਸ਼ਨ ਕੈਂਪ ਧਰਮਸ਼ਾਲਾ ਬਾਬਾ ਬਲਕਾਰ ਸਿੰਘ ਪਿੰਡ ਧੱਲੇਕੇ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਰਨ ਫਾਉਂਡੇਸ਼ਨ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਸਕੱਤਰ ਨਵਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਜਗਦੰਬਾ ਹਸਪਤਾਲ ਰਾਜੇਆਣਾ ਦੇ ਸਹਿਯੋਗ ਨਾਲ ਡਾ. ਵਿਸ਼ਾਲ ਬਰਾੜ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ। ਕੈਂਪ ਵਿੱਚ 148 ਲੋਕਾਂ ਦੀਆਂ ਅੱਖਾਂ ਦੀ ਜਾਂਚ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਹਰਦੇਵ ਸਿੰਘ ਜੋਹਲ ਨੇ ਦੱਸਿਆ ਕਿ ਸ਼ਰਨ ਫ਼ਾਉਂਡੇਸ਼ਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਭਲਾਈ ਲਈ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੈਂਪ ਦੌਰਾਨ 18 ਮਰੀਜ਼ ਚਿੱਟੇ ਮੋਤੀਏ ਤੋਂ ਪ੍ਰਭਾਵਿਤ ਨਿਕਲੇ, ਜਿਨ੍ਹਾਂ ਦਾ ਅਪ੍ਰੇਸ਼ਨ ਜਗਦੰਬਾ ਹਸਪਤਾਲ ਰਾਜੇਆਣਾ ਵਿੱਚ ਮੁਫ਼ਤ ਕਰਵਾਇਆ ਜਾਵੇਗਾ। ਇਸ ਦੌਰਾਨ ਲੋਕਾਂ ਨੇ ਗੱਲਬਾਤ ਕਰਦਿਆਂ ਸੰਸਥਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਜਰੂਰਤਮੰਦ ਲੋਕਾਂ ਲਈ ਅਜਿਹੇ ਉਪਰਾਲੇ ਕਰਨਾ ਇਕ ਮਹਾਨ ਕਾਰਜ ਹੈ। ਕੈਂਪ ਵਿੱਚ ਸੁਖਮੰਦਰ ਸਿੰਘ, ਹਾਕਮ ਸਿੰਘ, ਅੰਗਰੇਜ਼ ਸਿੰਘ, ਜਗਦੀਪ ਸਿੰਘ, ਸਮੂਹ ਗ੍ਰਾਮ ਪੰਚਾਇਤ ਪਿੰਡ ਧੱਲੇਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਡਾ. ਵਿਸ਼ਾਲ ਬਰਾੜ ਨੇ ਦੱਸਿਆ ਕਿ ਚਿੱਟੇ ਮੋਤੀਏ ਤੋਂ ਪ੍ਰਭਾਵਿਤ 18 ਲੋਕਾਂ ਦਾ ਅਪਰੇਸ਼ਨ 20 ਜਨਵਰੀ ਦਿਨ ਸ਼ੁੱਕਰਵਾਰ ਨੂੰ ਜਗਦੰਬਾ ਹਸਪਤਾਲ ਵਿੱਚ ਕੀਤਾ ਜਾਵੇਗਾ।

LEAVE A REPLY

Please enter your comment!
Please enter your name here