
CHANDIGARH,(PLCTV):– ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿਚ ਅਗਲੇ 2 ਦਿਨ ਯਾਨੀ 29 ਤੇ 30 ਜਨਵਰੀ ਨੂੰ ਭਾਰੀ ਮੀਂਹ ਪਵੇਗਾ,ਨਾਲ ਹੀ ਇਨ੍ਹਾਂ ਸੂਬਿਆਂ ਵਿਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦਾ ਅਨੁਮਾਨ ਹੈ,ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ 30 ਜਨਵਰੀ ਨੂੰ ਸਵੇਰੇ ਤੇ ਸ਼ਾਮ ਸਮੇਂ ਬਹੁਤ ਸੰਘਣੀ ਧੁੰਦ ਪਵੇਗਾ,ਇਸ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਮ, ਅਸਮ, ਮੇਘਾਲਿਆ, ਮਿਜੋਰਮ, ਤ੍ਰਿਪੁਰਾ ਵਿਚ 29 ਤੇ 30 ਜਨਵਰੀ ਨੂੰ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ,ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਵਿਚ 31 ਜਨਵਰੀ ਨੂੰ ਸਵੇਰੇ ਤੇ ਸ਼ਾਮ ਸਮੇਂ ਧੁੰਦ ਦੇਖੀ ਜਾ ਸਕਦੀ ਹੈ,ਇਸ ਤੋਂ ਇਲਾਵਾ ਮਹਾਰਾਸ਼ਟਰ, ਗੁਜਰਾਤ ਵਿਚ ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
